ਬੈਂਕ ਦੇ ਅਧਿਕਾਰੀਆਂ ਨੇ ਕਰਜ਼ਾ ਮੋੜਨ ਲਈ ਕਿਸਾਨ ‘ਤੇ ਪਾਇਆ ਸੀ ਦਬਾਅ
ਦਸੂਹਾ/ਬਿਊਰੋ ਨਿਊਜ਼
ਹੁਸ਼ਿਆਰਪੁਰ ‘ਚ ਪੈਂਦੇ ਕਸਬਾ ਦਸੂਹਾ ਦੇ ਇੱਕ ਕਿਸਾਨ ਨੇ ਰੇਲ ਗੱਡੀ ਹੇਠਾਂ ਆ ਕੇ ਖੁਦਕੁਸ਼ੀ ਕਰ ਲਈ। ਕਿਸਾਨ ਦੀ ਪਛਾਣ ਸੁਖਦੇਵ ਸਿੰਘ ਵਾਸੀ ਉਸਮਾਨ ਸ਼ਹੀਦ ਵਜੋਂ ਹੋਈ ਹੈ। ਮ੍ਰਿਤਕ ਕਿਸਾਨ ਦੇ ਪੁੱਤਰ ਅਮਰੀਕ ਸਿੰਘ ਨੇ ਦੱਸਿਆ ਕਿ ਉਸ ਦੇ ਪਿਤਾ ਨੇ ਪੰਜਾਬ ਨੈਸ਼ਨਲ ਬੈਂਕ ਦਸੂਹਾ ਤੋਂ ਲਗਪਗ 3 ਲੱਖ ਰੁਪਏ ਦਾ ਕਰਜ਼ਾ ਲਿਆ ਸੀ। ਪਿਛਲੇ ਦਿਨੀਂ ਬੈਂਕ ਦੀ ਟੀਮ ਮ੍ਰਿਤਕ ਕਿਸਾਨ ਦੇ ਘਰ ਗਈ ਤੇ ਕਰਜ਼ਾ ਵਾਪਸ ਮੋੜਨ ਦਾ ਦਬਾਅ ਪਾਇਆ। ਬੈਂਕ ਵਾਲਿਆਂ ਧਮਕੀ ਦਿੱਤੀ ਕਿ ਉਹ ਕਰਜ਼ਾ ਵਾਪਸ ਮੋੜ ਦੇਣ ਨਹੀਂ ਤਾਂ ਉਨ੍ਹਾਂ ਦੀ ਜ਼ਮੀਨ ਦੀ ਕੁਰਕੀ ਕਰ ਦਿੱਤੀ ਜਾਵੇਗੀ। ਇਸੇ ਦਬਾਅ ਤੋਂ ਪਰੇਸ਼ਾਨ ਹੋ ਕੇ ਕਿਸਾਨ ਸੁਖਦੇਵ ਸਿੰਘ ਨੇ ਰੇਲ ਗੱਡੀ ਥੱਲੇ ਆ ਕੇ ਖ਼ੁਦਕੁਸ਼ੀ ਕਰ ਲਈ।
ਇਸੇ ਦੌਰਾਨ ਪੰਜਾਬ ਭਾਜਪਾ ਪ੍ਰਧਾਨ ਸ਼ਵੇਤ ਮਲਿਕ ਨੇ ਕਿਸਾਨ ਖੁਦਕੁਸ਼ੀਆਂ ਲਈ ਕੈਪਟਨ ਅਮਰਿੰਦਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਮਲਿਕ ਨੇ ਕਿਹਾ ਕਿ ਕੈਪਟਨ ਅਮਰਿੰਦਰ ਨੇ ਕਿਸਾਨਾਂ ਦਾ 90 ਹਜ਼ਾਰ ਕਰੋੜ ਦਾ ਕਰਜ਼ਾ ਮੁਆਫ ਕਰਨ ਦਾ ਵਾਅਦਾ ਕੀਤਾ ਸੀ ਪਰ ਉਹ ਅਜੇ ਤੱਕ ਉਸ ਵਾਅਦੇ ‘ਤੇ ਖਰੇ ਨਹੀਂ ਉਤਰੇ।
Check Also
ਪੰਜਾਬ ’ਚ ਧਰਮ ਪਰਿਵਰਤਨ ’ਤੇ ਐਸਜੀਪੀਸੀ ਨੇ ਜਤਾਈ ਚਿੰਤਾ
ਯੋਗੀ ਅੱਤਿਆਨਾਥ ਦੇ ਬਿਆਨ ਦਾ ਕੀਤਾ ਗਿਆ ਸਮਰਥਨ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ …