Breaking News
Home / ਪੰਜਾਬ / ਕੈਪਟਨ ਸਰਕਾਰ ਵਲੋਂ 14 ਜੇਲ੍ਹ ਅਧਿਕਾਰੀਆਂ ‘ਤੇ ਸਿਕੰਜਾ ਕਸਣ ਦੀ ਤਿਆਰੀ

ਕੈਪਟਨ ਸਰਕਾਰ ਵਲੋਂ 14 ਜੇਲ੍ਹ ਅਧਿਕਾਰੀਆਂ ‘ਤੇ ਸਿਕੰਜਾ ਕਸਣ ਦੀ ਤਿਆਰੀ

ਡਿਊਟੀ ‘ਚ ਕੁਤਾਹੀ ਵਰਤਣ ਦੇ ਦੋਸ਼ੀ ਹਨ ਇਹ 14 ਅਧਿਕਾਰੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੀ ਕੈਪਟਨ ਅਮਰਿੰਦਰ ਸਰਕਾਰ ਨੇ ਜੇਲ੍ਹ ਅਧਿਕਾਰੀਆਂ ‘ਤੇ ਸ਼ਿਕੰਜਾ ਕੱਸ ਦਿੱਤਾ ਹੈ। ਇਸ ਤਹਿਤ 14 ਜੇਲ੍ਹ ਅਧਿਕਾਰੀਆਂ ਖਿਲਾਫ ਕਾਰਵਾਈ ਹੋਣ ਜਾ ਰਹੀ ਹੈ। ਇਨ੍ਹਾਂ ਉੱਪਰ ਡਿਊਟੀ ਵਿੱਚ ਕੁਤਾਹੀ ਵਰਤਣ ਦੇ ਇਲਜ਼ਾਮ ਹਨ। ਡੀਜੀਪੀ (ਜੇਲ੍ਹਾਂ) ਆਈਪੀਐਸ ਸਹੋਤਾ ਨੇ ਦੱਸਿਆ ਕਿ ਉਨ੍ਹਾਂ ਨੂੰ ਅਦਾਲਤ ਦੇ ਹੁਕਮ ਮਿਲ ਗਏ ਹਨ। ਸਰਕਾਰ ਨੇ ਮਾਮਲੇ ਦੀ ਜਾਂਚ ਆਰੰਭੀ ਹੋਈ ਹੈ। ਵਿਭਾਗੀ ਜਾਂਚ ਵਿੱਚ 14 ਅਧਿਕਾਰੀ ਸਬੰਧਤ ਜੇਲ੍ਹਾਂ ਵਿੱਚ ਡਿਊਟੀ ਦੌਰਾਨ ਕੁਤਾਹੀ ਤੇ ਅਣਗਹਿਲੀ ਵਰਤਣ ਦੇ ਦੋਸ਼ੀ ਪਾਏ ਗਏ ਹਨ। ਇਨ੍ਹਾਂ ਵਿਰੁੱਧ ਪੰਜਾਬ ਸਰਕਾਰ ਨੂੰ ਕਾਰਵਾਈ ਕਰਨ ਦੀ ਸਿਫਾਰਸ਼ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਮੁੱਢਲੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਲਸ਼ਕਰ ਏ ਤੌਇਬਾ ਦੇ ਅੱਤਵਾਦੀਆਂ ਨੂੰ ਪੰਜਾਬ ਦੀਆਂ ਜੇਲ੍ਹਾਂ ਵਿੱਚ ਮੋਬਾਈਲ ਫੋਨ ਵਰਤਣ ਦੀ ਖੁੱਲ੍ਹ ਦਿੱਤੀ ਗਈ। ਇਸ ਦੋਸ਼ ਵਿੱਚ ਇੱਕ ਡੀਆਈਜੀ ਰੈਂਕ ਦੇ ਅਧਿਕਾਰੀ ਸਮੇਤ 14 ਅਧਿਕਾਰੀਆਂ ਦੇ ਨਾਂ ਸਾਹਮਣੇ ਆਏ ਹਨ।

Check Also

ਸ਼ੰਭੂ ਬਾਰਡਰ ’ਤੇ ਬੈਠੇ ਕਿਸਾਨਾਂ ਨੇ ਹਰਿਆਣਾ ਪੁਲਿਸ ’ਤੇ ਚੁੱਕੇ ਸਵਾਲ

ਕਿਹਾ : ਅੰਬਾਲਾ ’ਚ ਧਾਰਾ 163 ਲੱਗੀ ਹੋਣ ਦੇ ਬਾਵਜੂਦ ਸਤਿੰਦਰ ਸਤਰਾਜ ਦਾ ਪ੍ਰੋਗਰਾਮ ਕਿਵੇਂ …