ਬ੍ਰਿਜ ਭੁਪਿੰਦਰ ਸਿੰਘ ਲਾਲੀ ਅਕਾਲੀ ਦਲ ਵਿਚ ਸ਼ਾਮਲ
ਲੋਹੀਆਂ ਖਾਸ/ਬਿਊਰੋ ਨਿਊਜ਼
ਸ਼ਾਹਕੋਟ ਜ਼ਿਮਨੀ ਚੋਣ ਨੇੜੇ ਆਉਂਦਿਆਂ ਹੀ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਹਰਚਰਨ ਸਿੰਘ ਬਰਾੜ ਦੀ ਸਰਕਾਰ ਵਿਚ ਗ੍ਰਹਿ ਮੰਤਰੀ ਰਹੇ ਬ੍ਰਿਜ ਭੁਪਿੰਦਰ ਸਿੰਘ ਲਾਲੀ ਕੰਗ ਨੇ ਆਪਣੇ ਗ੍ਰਹਿ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਵਿਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਹੁਣ ਸ਼ਾਹਕੋਟ ਦੀ ਜ਼ਿਮਨੀ ਚੋਣ ਵਿਚ ਅਕਾਲੀ ਉਮੀਦਵਾਰ ਜਥੇਦਾਰ ਨਾਇਬ ਸਿੰਘ ਕੋਹਾੜ ਨੂੰ ਵੱਡਾ ਹੁੰਗਾਰਾ ਮਿਲਣ ਦੀ ਆਸ ਹੈ। ਇਸ ਮੌਕੇ ਬਿਕਰਮ ਸਿੰਘ ਮਜੀਠੀਆ, ਪਰਮਿੰਦਰ ਸਿੰਘ ਢੀਂਡਸਾ ਤੇ ਹੰਸ ਰਾਜ ਹੰਸ ਸਮੇਤ ਹੋਰ ਆਗੂ ਵੀ ਹਾਜ਼ਰ ਸਨ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …