ਅੰਮ੍ਰਿਤਸਰ/ਬਿਊਰੋ ਨਿਊਜ਼ : ਵਿਦੇਸ਼ ਵਿਚ ਵਸਦੇ ਸਿੱਖਾਂ ‘ਤੇ ਹੋ ਰਹੇ ਨਸਲੀ ਹਮਲਿਆਂ ਦੇ ਹੱਲ ਲਈ ਸ਼੍ਰੋਮਣੀ ਕਮੇਟੀ ਨੇ 22 ਮੈਂਬਰੀ ਸਬ-ਕਮੇਟੀ ਕਾਇਮ ਕੀਤੀ ਹੈ, ਜੋ ਇਸ ਸਮੱਸਿਆ ਦੇ ਹੱਲ ਲਈ ਸਿੱਖ ਜਥੇਬੰਦੀਆਂ ਤੇ ਸਿੱਖ ਬੁੱਧੀਜੀਵੀਆਂ ਵੱਲੋਂ ਦਿੱਤੇ ਗਏ ਸੁਝਾਵਾਂ ਦੀ ਘੋਖ ਕਰੇਗੀ। ਇਸ ਕਮੇਟੀ ਦੀ ਰਿਪੋਰਟ ਦੇ ਆਧਾਰ ‘ਤੇ ਸ਼੍ਰੋਮਣੀ ਕਮੇਟੀ ਵੱਲੋਂ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ। ਇਸ ਸਬ-ਕਮੇਟੀ ਦੇ ਕੋ-ਆਰਡੀਨੇਟਰ ਦੀ ਜ਼ਿੰਮੇਵਾਰੀ ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ ਨੂੰ ਸੌਂਪੀ ਗਈ ਹੈ ਜਦੋਂ ਕਿ ਕਮੇਟੀ ਮੈਂਬਰਾਂ ਵਿੱਚ ਅੰਤ੍ਰਿੰਗ ਕਮੇਟੀ ਮੈਂਬਰ ਰਾਜਿੰਦਰ ਸਿੰਘ ਮਹਿਤਾ, ਡਾ. ਕਿਰਪਾਲ ਸਿੰਘ ਹਿਸਟੋਰੀਅਨ, ਸਾਬਕਾ ਸੰਸਦ ਮੈਂਬਰ ਤਰਲੋਚਨ ਸਿੰਘ, ਸਾਬਕਾ ਉਪ ਕੁਲਪਤੀ ਪ੍ਰੋ: ਪ੍ਰਿਥੀਪਾਲ ਸਿੰਘ ਕਪੂਰ, ਡਾ. ਬਲਕਾਰ ਸਿੰਘ, ਡਾ. ਬਲਵੰਤ ਸਿੰਘ ਢਿੱਲੋਂ, ਡਾ. ਇੰਦਰਜੀਤ ਸਿੰਘ ਗੋਗੋਆਣੀ, ਡਾ. ਹਰਚੰਦ ਸਿੰਘ ਬੇਦੀ, ਡਾ. ਜਸਬੀਰ ਸਿੰਘ ਸਾਬਰ, ਡਾ. ਸਰਬਜਿੰਦਰ ਸਿੰਘ, ਡਾ. ਪਰਮਵੀਰ ਸਿੰਘ, ਡਾ. ਰੂਪ ਸਿੰਘ, ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਖਾਲਸਾ, ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ, ਤੇਜਾ ਸਿੰਘ ਨਿਰਮਲੇ ਖੁੱਡਾ ਕੁਰਾਲਾ, ਪ੍ਰਿੰ: ਰਾਮ ਸਿੰਘ ਕੁਲਾਰ, ਐਡਵੋਕੇਟ ਜਸਵਿੰਦਰ ਸਿੰਘ, ਪ੍ਰਤਾਪ ਸਿੰਘ ਲੁਧਿਆਣਾ, ਡਾ. ਧਰਮਿੰਦਰ ਸਿੰਘ ਉੱਭਾ, ਪ੍ਰਭਜੋਤ ਕੌਰ ਚੰਡੀਗੜ੍ਹ ਅਤੇ ਡਾ. ਗੁਰਬਚਨ ਸਿੰਘ ਬਚਨ ਸ਼ਾਮਲ ਹਨ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …