Breaking News
Home / ਭਾਰਤ / ਇਕ ਦਿਨ ਦੇ ਦੌਰੇ ‘ਤੇ ਰੂਸ ਪਹੁੰਚੇ ਮੋਦੀ, ਪੂਤਿਨ ਨਾਲ ਕੀਤੀ ਮੁਲਾਕਾਤ

ਇਕ ਦਿਨ ਦੇ ਦੌਰੇ ‘ਤੇ ਰੂਸ ਪਹੁੰਚੇ ਮੋਦੀ, ਪੂਤਿਨ ਨਾਲ ਕੀਤੀ ਮੁਲਾਕਾਤ

ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਮੋਦੀ ਦਾ ਇਹ ਚੌਥਾ ਰੂਸ ਦੌਰਾ
ਨਵੀਂ ਦਿੱਲੀ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਕ ਦਿਨ ਦੇ ਰੂਸ ਦੌਰੇ ਉਤੇ ‘ਸੋਚੀ’ ਪਹੁੰਚ ਗਏ। ਉਥੇ ਉਨ੍ਹਾਂ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਮੋਦੀ ਦਾ ਇਹ ਚੌਥਾ ਰੂਸ ਦੌਰਾ ਹੈ। ਇਸ ਤੋਂ ਪਹਿਲਾਂ ਮੋਦੀ 27-28 ਅਪ੍ਰੈਲ ਨੂੰ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਬੁਹਾਨ ਸ਼ਹਿਰ ਵਿਚ ਵੀ ਮੁਲਾਕਾਤ ਕਰ ਚੁੱਕੇ ਹਨ। ਕਿਹਾ ਜਾ ਰਿਹਾ ਹੈ ਏਸ਼ੀਆ ਦੀਆਂ ਤਿੰਨ ਤਾਕਤਾਂ ਭਾਰਤ, ਚੀਨ ਅਤੇ ਰੂਸ ਵਿਚ ਨਜ਼ਦੀਕੀਆਂ ਚੰਗੇ ਸੰਕੇਤ ਹਨ। ਇਸ ‘ਤੇ ਦੁਨੀਆ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਇਸ ਦੌਰਾਨ ਮੋਦੀ ਨੇ ਕਿਹਾ ਕਿ ਭਾਰਤ ਅਤੇ ਰੂਸ ਲੰਬੇ ਸਮੇਂ ਤੋਂ ਮਿੱਤਰ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦਾ ਸੋਚੀ ਵਿਚ ਇੱਕ ਗ਼ੈਰ-ਰਸਮੀ ਸਿਖਰ ਸੰਮੇਲਨ ‘ਚ ਉਨ੍ਹਾਂ ਨੂੰ ਸੱਦਾ ਦੇਣ ਲਈ ਧੰਨਵਾਦ ਵੀ ਕੀਤਾ।

Check Also

ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਵਾਲੀ ਪਟੀਸ਼ਨ ਖਾਰਜ

ਸੁਪਰੀਮ ਕੋਰਟ ਨੇ ਕਿਹਾ : ਅਸੀਂ ਇਸ ਵਿਚ ਦਖਲ ਨਹੀਂ ਦੇ ਰਹੇ ਨਵੀਂ ਦਿੱਲੀ/ਬਿਊਰੋ ਨਿਊਜ਼ …