ਪੰਚਕੂਲਾ ‘ਚ ਹੋਈ ਹਿੰਸਾ ਵਿਚ ਅਦਿੱਤਿਆ ਦਾ ਸੀ ਅਹਿਮ ਰੋਲ
ਪੰਚਕੂਲਾ/ਬਿਊਰੋ ਨਿਊਜ਼
ਬਲਾਤਕਾਰ ਦੇ ਮਾਮਲੇ ਵਿਚ ਜੇਲ੍ਹ ਦੀ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਰਾਮ ਰਹੀਮ ਦਾ ਨਜ਼ਦੀਕੀ ਆਦਿੱਤਆ ਇੰਸਾ ਕਰੀਬ 9 ਮਹੀਨਿਆਂ ਤੋਂ ਪੁਲਿਸ ਹਿਰਾਸਤ ਤੋਂ ਬਾਹਰ ਹੈ। ਇਸ ਮਾਮਲੇ ਵਿਚ ਹਾਈਕੋਰਟ ਵੀ ਪੁਲਿਸ ਨੂੰ ਫਟਕਾਰ ਲਗਾ ਚੁੱਕੀ ਹੈ। ਅੱਜ ਪੰਚਕੂਲਾ ਅਦਾਲਤ ਨੇ ਆਦਿੱਤਿਆ ਇੰਸਾ ਨੂੰ ਭਗੌੜਾ ਐਲਾਨ ਦਿੱਤਾ ਹੈ। ਆਦਿੱਤਆ ਖਿਲਾਫ ਤਿੰਨ ਵਾਰ ਵਾਰੰਟ ਨਿਕਲੇ ਸਨ ਪਰ ਉਹ ਪੇਸ਼ ਨਹੀਂ ਹੋਇਆ। ਇਸ ਤੋਂ ਬਾਅਦ ਅਖ਼ੀਰ ਅਦਾਲਤ ਨੇ ਉਸ ਨੂੰ ਭਗੌੜਾ ਐਲਾਨ ਦਿੱਤਾ। ਜ਼ਿਕਰਯੋਗ ਹੈ ਕਿ ਪਿਛਲੇ ਸਾਲ 25 ਅਗਸਤ ਨੂੰ ਪੰਚਕੂਲਾ ਵਿਚ ਭੜਕੀ ਹਿੰਸਾ ‘ਚ ਆਦਿੱਤਆ ਦਾ ਅਹਿਮ ਰੋਲ ਸੀ। ਇਸ ਹਿੰਸਾ ਵਿਚ 40 ਤੋਂ ਜ਼ਿਆਦਾ ਵਿਅਕਤੀਆਂ ਦੀ ਮੌਤ ਹੋ ਗਈ ਸੀ ਅਤੇ ਕਰੋੜਾਂ ਦੀ ਸੰਪਤੀ ਦਾ ਨੁਕਸਾਨ ਵੀ ਹੋਇਆ ਸੀ।
Check Also
ਆਈਪੀਐੱਲ ਪ੍ਰੀਮੀਅਰ ਲੀਗ ਲਈ ਲਖਨਊ ਸੁਪਰ ਜਾਇੰਟਸ ਨੇ ਰਿਸ਼ਭ ਪੰਤ ਦੀ ਲਗਾਈ 27 ਕਰੋੜ ਰੁਪਏ ਬੋਲੀ
ਸ਼੍ਰੇਅਸ ਅਈਅਰ ’ਤੇ ਲੱਗੀ 26.75 ਕਰੋੜ ਰੁਪਏ ਦੀ ਬੋਲੀ ਸਾਊਦੀ ਅਰਬ/ਬਿਊਰੋ ਨਿਊਜ਼ : ਭਾਰਤੀ ਕਿ੍ਰਕਟ …