ਕਿਹਾ, 2019 ‘ਚ ਵਿਰੋਧੀ ਪਾਰਟੀਆਂ ਮਿਲ ਕੇ ਵੀ ਸਾਨੂੰ ਹਰਾ ਨਹੀਂ ਸਕਦੀਆਂ
ਬੈਂਗਲੁਰੂ/ਬਿਊਰੋ ਨਿਊਜ਼
ਭਾਰਤੀ ਜਨਤਾ ਪਾਰਟੀ ਦੀ ਕਰਨਾਟਕ ਵਿਚ ਹੋਈ ਕਿਰਕਰੀ ਤੋਂ ਬਾਅਦ ਅਮਿਤ ਸ਼ਾਹ ਨੇ ਕਾਂਗਰਸ ‘ਤੇ ਤਿੱਖੇ ਹਮਲੇ ਕੀਤੇ। ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਕਿਹਾ ਕਿ ਕਰਨਾਟਕ ਵਿਚ ਜੇਡੀਐਸ ਅਤੇ ਕਾਂਗਰਸ ਦਾ ਗਠਜੋੜ ਜਨਤਾ ਦੇ ਹੁਕਮ ਖਿਲਾਫ ਹੈ। ਜ਼ਿਕਰਯੋਗ ਹੈ ਕਿ ਕਰਨਾਟਕ ਵਿਚ ਭਾਜਪਾ ਦੇ ਯੇਦੀਯੁਰੱਪਾ ਨੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕੀ ਸੀ ਤੇ ਦੋ ਦਿਨਾਂ ਬਾਅਦ ਹੀ ਬਹੁਮਤ ਸਾਬਤ ਕਰਨ ਦਾ ਦਾਅਵਾ ਕਰ ਦਿੱਤਾ ਸੀ। ਜਦੋਂ ਬਹੁਮਤ ਪੂਰਾ ਹੁੰਦਾ ਨਾ ਦਿਸਿਆ ਤਾਂ ਯੇਦੀਯੁਰੱਪਾ ਨੇ ਪਹਿਲਾਂ ਹੀ ਅਸਤੀਫਾ ਦੇ ਦਿੱਤਾ। ਹੁਣ 23 ਮਈ ਜੇਡੀਐਸ ਦੇ ਕੁਮਾਰ ਸਵਾਮੀ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ ਤੇ ਉਨ੍ਹਾਂ ਨੂੰ ਵੀ ਬਾਅਦ ਵਿਚ ਬਹੁਮਤ ਸਾਬਤ ਕਰਨਾ ਪਵੇਗਾ। ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਕਿਹਾ ਕਿ ਕਰਨਾਟਕ ਵਿਚ ਪਿਛਲੀਆਂ ਚੋਣਾਂ ਦੌਰਾਨ ਅਸੀਂ 40 ਸੀਟਾਂ ਹਾਸਿਲ ਕੀਤੀਆਂ ਸਨ ਅਤੇ ਹੁਣ 104 ਸੀਟਾਂ ਨਾਲ ਸਾਡੀ ਪਾਰਟੀ ਸਭ ਤੋਂ ਵੱਡੀ ਪਾਰਟੀ ਦੇ ਰੂਪ ਵਿਚ ਉਭਰ ਕੇ ਸਾਹਮਣੇ ਆਈ ਸੀ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀ ਇਕਜੁੱਟ ਹੋ ਕੇ ਵੀ 2019 ਵਿਚ ਭਾਜਪਾ ਨੂੰ ਨਹੀਂ ਹਰਾ ਸਕੇਗੀ।
Check Also
ਵਕਫ ਸੋਧ ਬਿੱਲ ਭਾਰਤੀ ਲੋਕ ਸਭਾ ’ਚ ਪੇਸ਼
ਅਖਿਲੇਸ਼ ਨੇ ਇਸ ਬਿੱਲ ਨੂੰ ਮੁਸਲਿਮ ਭਾਈਚਾਰੇ ਖਿਲਾਫ ਦੱਸੀ ਸਾਜਿਸ਼ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ …