ਕਮੇਟੀ ਦੀ ਅਗਵਾਈ ਕਰਨਗੇ ਡਾ. ਤੇਜਿੰਦਰ ਕੌਰ ਧਾਲੀਵਾਲ
ਅੰਮ੍ਰਿਤਸਰ/ਬਿਊਰੋ ਨਿਊਜ਼
ਪਿਛਲੇ ਦਿਨੀਂ ਸਕੂਲ ਬੋਰਡਾਂ ਦੇ ਸਿਲੇਬਸ ਦੀਆਂ ਪਾਠ ਪੁਸਤਕਾਂ ਵਿੱਚ ਸਿੱਖ ਇਤਿਹਾਸ ਦੀ ਗਲਤ ਜਾਣਕਾਰੀ ਦਰਜ ਕਰਨ ਦੇ ਮਾਮਲੇ ਸਾਹਮਣੇ ਆਏ ਸਨ। ਐਸਜੀਪੀਸੀ ਨੇ ਇਸ ਮਾਮਲੇ ਨੂੰ ਘੋਖਣ ਲਈ ਸਬ ਕਮੇਟੀ ਬਣਾ ਦਿੱਤੀ ਹੈ। ਹੁਣ ਇਹ ਕਮੇਟੀ ਸਾਰੇ ਮਾਮਲੇ ਸਬੰਧੀ ਪੜਤਾਲ ਕਰੇਗੀ। ਐਸਜੀਪੀਸੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਬਣਾਈ ਗਈ ਕਮੇਟੀ ਸਾਰੇ ਸੂਬਿਆਂ ਦੇ ਸਕੂਲ ਬੋਰਡਾਂ ਦੀਆਂ ਪਾਠ ਪੁਸਤਕਾਂ ਦੀ ਜਾਂਚ ਕਰੇਗੀ। ਜੇਕਰ ਇਤਿਹਾਸ ਸਬੰਧੀ ਕੋਈ ਗਲਤ ਜਾਣਕਾਰੀ ਸਾਹਮਣੇ ਆਈ ਤਾਂ ਉਸ ਸਬੰਧੀ ਰਿਪੋਰਟ ਤਿਆਰ ਹੇਵੇਗੀ। ਭਾਈ ਲੌਂਗੋਵਾਲ ਵੱਲੋਂ ਇਸ ਕਮੇਟੀ ਦੀ ਅਗਵਾਈ ਡਾ. ਤੇਜਿੰਦਰ ਕੌਰ ਧਾਲੀਵਾਲ ਨੂੰ ਸੌਂਪੀ ਗਈ ਹੈ। ਭਾਈ ਲੌਂਗੋਵਾਲ ਨੇ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਸਕੂਲ ਬੋਰਡ ਦੀ ਪਾਠ ਪੁਸਤਕ ਵਿੱਚ ਸਿੱਖ ਇਤਿਹਾਸ ਨਾਲ ਛੇੜ-ਛਾੜ ਸਬੰਧੀ ਕੋਈ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਉਸ ਦੀ ਜਾਣਕਾਰੀ ਸ਼੍ਰੋਮਣੀ ਕਮੇਟੀ ਨੂੰ ਦਿੱਤੀ ਜਾਵੇ।
Check Also
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਮਰਨ ਵਰਤ ਖ਼ਤਮ
ਕਿਹਾ : ਕਿਸਾਨ ਅੰਦੋਲਨ ਨੂੰ ਮੁੜ ਤੋਂ ਕੀਤਾ ਜਾਵੇਗਾ ਸਰਗਰਮ ਚੰਡੀਗੜ੍ਹ/ਬਿਊਰੋ ਨਿਊਜ਼ : ਕਿਸਾਨ ਨੇਤਾ …