15.2 C
Toronto
Saturday, June 27, 2026
spot_img
Homeਪੰਜਾਬਆਮ ਆਦਮੀ ਪਾਰਟੀ ਨੂੰ ਇਕ ਤੋਂ ਬਾਅਦ ਇਕ ਝਟਕਾ

ਆਮ ਆਦਮੀ ਪਾਰਟੀ ਨੂੰ ਇਕ ਤੋਂ ਬਾਅਦ ਇਕ ਝਟਕਾ

ਹੰਸ ਰਾਜ ਰਾਣਾ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ
ਜਲੰਧਰ/ਬਿਊਰੋ ਨਿਊਜ਼
ਦੋਆਬੇ ਵਿਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਤੀਜਾ ਝਟਕਾ ਲੱਗਿਆ ਜਦੋਂ ਹੰਸ ਰਾਜ ਰਾਣਾ ਪਾਰਟੀ ਨੂੰ ਅਲਵਿਦਾ ਕਹਿ ਕੇ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਹੰਸ ਰਾਜ ਰਾਣਾ ਆਦਮਪੁਰ ਤੋਂ ‘ਆਪ’ ਦੀ ਟਿਕਟ ‘ਤੇ ਚੋਣਾਂ ਲੜ ਚੁੱਕੇ ਹਨ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹੰਸ ਰਾਜ ਰਾਣਾ ਦੇ ਘਰ ਰੱਖੇ ਗਏ ਪ੍ਰੋਗਰਾਮ ਵਿਚ ਪਹੁੰਚ ਕੇ ਰਾਣਾ ਨੂੰ ਸਿਰਪਾਓ ਦੇ ਕੇ ਪਾਰਟੀ ਵਿਚ ਸ਼ਾਮਲ ਕੀਤਾ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਰਾਣਾ ਨੂੰ ਪਾਰਟੀ ਵਿਚ ਬਣਦਾ ਸਨਮਾਨ ਦਿੱਤਾ ਜਾਵੇਗਾ। ਜ਼ਿਕਰਯੋਗ ਹੈ ਕਿ ਲੰਘੇ ਕੱਲ੍ਹ ਹਰਕ੍ਰਿਸ਼ਨ ਸਿੰਘ ਵਾਲੀਆ ਅਤੇ ਸੀ. ਡੀ. ਕੰਬੋਜ ਵੀ ‘ਆਪ’ ਨੂੰ ਛੱਡ ਕੇ ਅਕਾਲੀ ਦਲ ਵਿਚ ਸ਼ਾਮਲ ਹੋ ਚੁੱਕੇ ਹਨ।

RELATED ARTICLES
POPULAR POSTS