Breaking News
Home / ਪੰਜਾਬ / ਰੋਡਰੇਜ਼ ਮਾਮਲੇ ‘ਚੋਂ ਬਰੀ ਹੋਣ ਤੋਂ ਬਾਅਦ ਸਿੱਧੂ ਨੇ ਹਰਿਮੰਦਰ ਸਾਹਿਬ ਟੇਕਿਆ ਮੱਥਾ

ਰੋਡਰੇਜ਼ ਮਾਮਲੇ ‘ਚੋਂ ਬਰੀ ਹੋਣ ਤੋਂ ਬਾਅਦ ਸਿੱਧੂ ਨੇ ਹਰਿਮੰਦਰ ਸਾਹਿਬ ਟੇਕਿਆ ਮੱਥਾ

ਕਿਹਾ, ਹੁਣ ਅਕਾਲੀਆਂ ਨਾਲ ਜੋਸ਼ ਖਰੋਸ਼ ਨਾਲ ਲਵਾਂਗਾ ਟੱਕਰ
ਅੰਮ੍ਰਿਤਸਰ/ਬਿਊਰੋ ਨਿਊਜ਼
ਰੋਡਰੇਜ਼ ਮਾਮਲੇ ਵਿੱਚ ਬਰੀ ਹੋਣ ਤੋਂ ਬਾਅਦ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ ਤੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ। ਇਸ ਤੋਂ ਬਾਅਦ ਸਿੱਧੂ ਨੇ ਕਿਹਾ ਕਿ ਉਹ ਅਕਾਲੀ ਦਲ ਨਾਲ ਹੁਣ ਨਵੇਂ ਜੋਸ਼ ਤੇ ਖਰੋਸ਼ ਨਾਲ ਟੱਕਰ ਲੈਣਗੇ। ਉਨ੍ਹਾਂ ਬਿਕਰਮ ਮਜੀਠੀਆ ‘ਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ ਹੁਣ ਚਿੱਟੇ ਦੇ ਵਪਾਰੀ ਜੇਲ੍ਹ ਜਾਣਗੇ। ਬਿਆਸ ਦਰਿਆ ਦੇ ਦੂਸ਼ਿਤ ਹੋਏ ਪਾਣੀ ਬਾਰੇ ਸਿੱਧੂ ਨੇ ਕਿਹਾ ਕਿ ਦਰਿਆ ਦਾ ਪਾਣੀ ਅੱਜ ਨਹੀਂ ਬਲਕਿ ਪਿਛਲੇ 10-12 ਸਾਲਾਂ ਤੋਂ ਫੈਕਟਰੀ ਦੇ ਮਲਬੇ ਨਾਲ ਦੂਸ਼ਿਤ ਹੋ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਿਛਲੀ ਅਕਾਲੀ-ਭਜਪਾ ਸਰਕਾਰ ਵੇਲੇ ਵੀ ਕਰੋੜਾਂ ਦੇ ਸੀਵਰੇਜ ਟਰੀਟਮੈਂਟ ਪਲਾਂਟ ਲਾਉਣ ਦਾ ਦਾਅਵਾ ਕੀਤਾ ਗਿਆ ਪਰ ਉਨ੍ਹਾਂ ਵਿਚੋਂ ਕੰਮ ਇੱਕ ਵੀ ਨਹੀਂ ਕਰ ਰਿਹਾ। ਇਸ ਕਾਰਨ ਸ਼ਹਿਰਾਂ ਦਾ ਦੂਸ਼ਿਤ ਪਾਣੀ ਦਰਿਆਵਾਂ ਵਿੱਚ ਜਾ ਰਿਹਾ ਹੈ।

Check Also

ਲੁਧਿਆਣਾ ਤੋਂ ‘ਆਪ’ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਨੂੰ ਸ਼ਰਾਬ ਨਾਲ ਤੋਲਿਆ

ਮਜੀਠੀਆ ਬੋਲੇ : ਲੋਕਾਂ ਨੇ ਪੀਤੀ ਤੁਪਕਾ ਤੁਪਕਾ ‘ਆਪ’ ਵਾਲਿਆਂ ਨੇ ਪੀਤੀ ਬਾਟੇ ਨਾਲ ਲੁਧਿਆਣਾ/ਬਿਊਰੋ …