ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਨੇ ਚਾਰ ਅਧਿਕਾਰੀਆਂ ਨੂੰ ਕੀਤਾ ਮੁਅੱਤਲ
ਲੁਧਿਆਣਾ/ਬਿਊਰੋ ਨਿਊਜ਼
ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਲੁਧਿਆਣਾ ਸੈਂਟਰਲ ਜੇਲ੍ਹ ਵਿਚੋਂ ਦੋ ਕੈਦੀਆਂ ਦੇ ਫਰਾਰ ਹੋਣ ਦੀ ਘਟਨਾ ਨਾਲ ਸਬੰਧਤ ਮਾਮਲੇ ਵਿਚ 4 ਅਧਿਕਾਰੀਆਂ ਨੂੰ ਮੁਅੱਤਲ ਕਰਨ ਦਾ ਹੁਕਮ ਦਿੱਤਾ ਹੈ। ਇਨ੍ਹਾਂ ਚਾਰ ਅਧਿਕਾਰੀਆਂ ਖਿਲਾਫ ਇਹ ਕਾਰਵਾਈ ਆਪਣੀ ਡਿਊਟੀ ਵਿੱਚ ਕੋਤਾਹੀ ਕਰਨ ਦੇ ਦੋਸ਼ ਵਿੱਚ ਕੀਤੀ ਗਈ ਹੈ। ਮੁਅੱਤਲ ਅਧਿਕਾਰੀਆਂ ਵਿਚ ਜੇਲ੍ਹ ਸੁਪਰਡੈਂਟ ਸ਼ਮਸ਼ੇਰ ਸਿੰਘ ਬੋਪਾਰਾਏ, ਡਿਪਟੀ ਜੇਲ੍ਹ ਸੁਪਰਡੈਂਟ ਮਨਜੀਤ ਸਿੰਘ ਟਿਵਾਣਾ, ਸਹਾਇਕ ਜੇਲ੍ਹ ਸੁਪਰਡੈਂਟ ਪਰਵਿੰਦਰ ਸਿੰਘ ਅਤੇ ਵਾਰਡਨ ਹੈੱਡ ਨਿਸ਼ਾਨ ਸਿੰਘ ਸ਼ਾਮਲ ਹਨ।
ਜੇਲ੍ਹ ਮੰਤਰੀ ਰੰਧਾਵਾ ਨੇ ਕਿਹਾ ਕਿ ਅਤਿ ਸੰਵੇਦਨਸ਼ੀਲ ਅਤੇ ਸੂਬੇ ਦੀ ਸੁਰੱਖਿਆ ਨਾਲ ਜੁੜੇ ਜੇਲ੍ਹਾਂ ਵਰਗੇ ਅਹਿਮ ਵਿਭਾਗ ਵਿੱਚ ਡਿਊਟੀ ਵਿੱਚ ਕੋਤਾਹੀ ਕਿਸੇ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
Check Also
ਮਾਘੀ ਮੇਲੇ ਮੌਕੇ ਸਿਆਸੀ ਕਾਨਫਰੰਸ ਦੌਰਾਨ ਬਾਗੀਆਂ ’ਤੇ ਖੂਬ ਵਰ੍ਹੇ ਸੁਖਬੀਰ ਸਿੰਘ ਬਾਦਲ
ਪ੍ਰਕਾਸ਼ ਸਿੰਘ ਬਾਦਲ ਨੂੰ ਫਖਰ ਏ ਕੌਮ ਪੁਰਸਕਾਰ ਵਾਪਸ ਦੇਣ ਦੀ ਕੀਤੀ ਗਈ ਅਪੀਲ ਸ੍ਰੀ …