ਕਾਂਗਰਸ ਦਾ ਚੋਣ ਮਨੋਰਥ ਪੱਤਰ ਛੇਤੀ ਜਾਰੀ ਕਰਨ ਦਾ ਐਲਾਨ
ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿਧਾਨ ਸਭਾ ਦੀ ਚੋਣਾਂ ਮਿੱਥੇ ਸਮੇਂ ਤੋਂ ਪਹਿਲਾਂ ਹੋ ਸਕਦੀਆਂ ਹਨ ਕਿਉਂਕਿ ਬਾਦਲ ਦਿੱਲੀ ਨਾਲ ਜੋੜ ਤੋੜ ਕਰਨ ਲਈ ਬਾਬਾ ਰਾਮਦੇਵ, ਜੇਠ ਮਲਾਨੀ ਤੇ ਹੋਰ ਭਾਜਪਾ ਆਗੂਆਂ ਨੂੰ ਮਿਲੇ ਰਹੇ ਹਨ। ਬਾਦਲ ਇਹ ਚੋਣਾਂ ਪਾਣੀਆਂ ਦੇ ਮੁੱਦੇ ਨੂੰ ਹਊਆ ਬਣਾ ਕੇ ਲੜਨਾ ਚਾਹੁੰਦੇ ਹਨ।
ਉਨ੍ਹਾਂ ਕਿਹਾ ਕਿ ਐਸਵਾਈਐਲ ਸਬੰਧੀ ਬਿੱਲ ਲਿਆ ਕੇ ਗਵਰਨਰ ਨੂੰ ਇਸ ਲਈ ਨਹੀਂ ਭੇਜਿਆ ਗਿਆ ਤਾਂ ਜੋ ਕੇਂਦਰ ਸਰਕਾਰ ਸੁਪਰੀਮ ਕੋਰਟ ਵਿੱਚ ਹਰਿਆਣੇ ਦਾ ਪੱਖ ਪੇਸ਼ ਕਰਵਾ ਸਕੇ। ਉਨ੍ਹਾਂ ਆਖਿਆ ਕਿ 117 ਵਿਧਾਨ ਸਭਾ ਹਲਕਿਆਂ ਦੇ ਲੋਕਾਂ ਨੂੰ ਮਿਲਣ ਤੋਂ ਬਾਅਦ ਹੀ ਲੋਕਾਂ ਦੀਆਂ ਸਿਫ਼ਾਰਸਾਂ ‘ਚੋਣ ਮਨੋਰਥ ਪੱਤਰ ਕਮੇਟੀ’ ਨੂੰ ਭੇਜ ਦਿੱਤੀਆਂ ਜਾਣਗੀਆਂ ਤੇ ਛੇਤੀ ਹੀ ਪਾਰਟੀ ਦਾ ਚੋਣ ਮਨੋਰਥ ਪੱਤਰ ਜਾਰੀ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਾਜਪਾ ਦਾ ਸੂਬਾ ਪ੍ਰਧਾਨ ਵਿਜੈ ਸ਼ਾਂਪਲਾ ਨੂੰ ਬਣਾਏ ਜਾਣ ਨਾਲ ਕਾਂਗਰਸ ਨੂੰ ਕੋਈ ਫ਼ਰਕ ਨਹੀ ਪਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਹਾਈ ਕਮਾਨ ਨੇ ਫ਼ੈਸਲਾ ਕੀਤਾ ਹੈ ਕਿ ਤਿੰਨ ਵਾਰ ਚੋਣ ਹਾਰਨ ਵਾਲੇ ਆਗੂ ਨੂੰ ਟਿਕਟ ਨਹੀਂ ਦਿੱਤੀ ਜਾਵੇਗੀ। ਸੁਖਪਾਲ ਖਹਿਰਾ, ਬੀਰ ਦਵਿੰਦਰ ਆਦਿ ਕਾਂਗਰਸ ਵਿਚੋਂ ਬਾਹਰ ਦਾ ਰਸਤਾ ਅਪਣਾਉਣ ਦਾ ਇਹੀ ਕਾਰਨ ਹੈ। ਜਗਮੀਤ ਬਰਾੜ ਦੀ ਛਾਂਟੀ ਲਈ ਹਾਈ ਕਮਾਨ ਨੂੰ ਸਿਫ਼ਾਰਸ ਕੀਤੀ ਗਈ ਹੈ। ਕੈਪਟਨ ਨੇ ਵਿਧਾਇਕ ਰਾਕੇਸ਼ ਪਾਂਡੇ ਨਾਲ 15 ਮਿੰਟ ਬੰਦ ਕਮਰਾ ਮੀਟਿੰਗ ਕੀਤੀ। ਪਿੰਡ ਦਾਦ ਵਿੱਚ ਵਰਕਰ ਰੈਲੀ ਦੌਰਾਨ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਬਣਨ ‘ਤੇ ਉਹ ਹਰ ਘਰ ਦੇ ਇੱਕ ਜੀਅ ਨੂੰ ਨੌਕਰੀ ਦੇਣਗੇ।
Check Also
ਸ਼ੋ੍ਰਮਣੀ ਕਮੇਟੀ ਵੱਲੋਂ ਸੁਪਰੀਮ ਕੋਰਟ ਨੂੰ ਰਾਜੋਆਣਾ ਦੀ ਸਜ਼ਾ ਮੁਆਫੀ ਸਬੰਧੀ ਪਟੀਸ਼ਨ ’ਤੇ ਫੌਰੀ ਕੋਈ ਫੈਸਲਾ ਲੈਣ ਦੀ ਅਪੀਲ
ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਦਾ ਮਹਿੰਗਾਈ ਭੱਤਾ ਚਾਰ ਫੀਸਦ ਵਧਾਉਣ ਦਾ ਐਲਾਨ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ …