‘ਆਪ’ ਦੇ ਵਿਧਾਇਕਾਂ ਦਾ ਵਫਦ ਭਲਕੇ ਦਿੱਲੀ ‘ਚ ਐਨ ਜੀ ਟੀ ਦੇ ਚੇਅਰਮੈਨ ਨੂੰ ਮਿਲੇਗਾ
ਕਪੂਰਥਲਾ/ਬਿਊਰੋ ਨਿਊਜ਼
ਪੰਜਾਬ ਦੇ ਪਾਣੀਆਂ ਲਈ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਅੱਗੇ ਆਏ ਹਨ। ਪਾਣੀਆਂ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦਾ ਵਫਦ ਭਲਕੇ 23 ਮਈ ਨੂੰ ਦਿੱਲੀ ਵਿਚ ਐਨ.ਜੀ.ਟੀ. ਦੇ ਚੇਅਰਮੈਨ ਨੂੰ ਮਿਲੇਗਾ ਤਾਂ ਕਿ ਪੰਜਾਬ ਦੇ ਗੰਧਲੇ ਹੋ ਰਹੇ ਪਾਣੀਆਂ ਨੂੰ ਬਚਾਉਣ ਲਈ ਸਖ਼ਤ ਕਦਮ ਚੁੱਕੇ ਜਾ ਸਕਣ। ਖਹਿਰਾ ਨੇ ਕਿਹਾ ਕਿ ਛੁੱਟੀਆਂ ਕੱਟਣ ਮਨਾਲੀ ਪਹੁੰਚੇ ਕੈਪਟਨ ਅਮਰਿੰਦਰ ਨੂੰ ਪੰਜਾਬ ਵਿਚ ਦੂਸ਼ਿਤ ਹੋ ਰਹੇ ਪਾਣੀਆਂ ਤੇ ਹੋਰ ਮੁੱਦਿਆਂ ਦੀ ਚਿੰਤਾ ਕਰਨੀ ਚਾਹੀਦੀ ਹੈ।ઠਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਚੱਢਾ ਸ਼ੂਗਰ ਮਿੱਲ ਵੱਲੋਂ ਬਿਆਸ ਦਰਿਆ ਵਿਚ ਵੱਡੀ ਮਾਤਰਾ ‘ਚ ਸੀਰਾ ਸੁੱਟਿਆ ਗਿਆ ਸੀ, ਜਿਸ ਕਾਰਨ ਲੱਖਾਂ ਮੱਛੀਆਂ ਦੀ ਮੌਤ ਹੋ ਗਈ ਸੀ, ਜਿਸ ਦੀ ਜਾਂਚ ਵਿਭਾਗ ਵਲੋਂ ਕੀਤੀ ਜਾ ਰਹੀ ਹੈ।
Check Also
ਸ਼ੰਭੂ ਬਾਰਡਰ ’ਤੇ ਬੈਠੇ ਕਿਸਾਨਾਂ ਨੇ ਹਰਿਆਣਾ ਪੁਲਿਸ ’ਤੇ ਚੁੱਕੇ ਸਵਾਲ
ਕਿਹਾ : ਅੰਬਾਲਾ ’ਚ ਧਾਰਾ 163 ਲੱਗੀ ਹੋਣ ਦੇ ਬਾਵਜੂਦ ਸਤਿੰਦਰ ਸਤਰਾਜ ਦਾ ਪ੍ਰੋਗਰਾਮ ਕਿਵੇਂ …