ਡਾ. ਬਲਬੀਰ ਸਿੰਘ ਅਤੇ ਰਤਨ ਸਿੰਘ ਨੇ ਸੰਤ ਬਲਬੀਰ ਸਿੰਘ ਸੀਚੇਵਾਲ ਹੋਰਾਂ ਨਾਲ ਕੀਤੀ ਮੁਲਾਕਾਤ
ਸ਼ਾਹਕੋਟ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਸੂਬਾ ਸਹਿ-ਪ੍ਰਧਾਨ ਡਾ. ਬਲਬੀਰ ਸਿੰਘ ਅਤੇ ਪਾਰਟੀ ਦੇ ਸ਼ਾਹਕੋਟ ਤੋਂ ਉਮੀਦਵਾਰ ਰਤਨ ਸਿੰਘ ਨੇ ਅੱਜ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਮੁਲਾਕਾਤ ਕੀਤੀ। ਇਸ ਮੌਕੇ ਇਨ੍ਹਾਂ ਆਗੂਆਂ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦਾ ਏਜੰਡਾ ਕੁਦਰਤੀ ਸਰੋਤਾਂ ਦੀ ਸਾਂਭ ਸੰਭਾਲ ਕਰਨਾ ਵੀ ਹੈ। ਉਨ੍ਹਾਂ ਸੰਤ ਬਲਬੀਰ ਸਿੰਘ ਸੀਚੇਵਾਲ ਹੋਰਾਂ ਨੂੰ ਦੱਸਿਆ ਕਿ ਸਾਡੀ ਪਾਰਟੀ ਤਮਾਮ ਕੁਦਰਤੀ ਸਰੋਤਾਂ ਦੀ ਸਾਂਭ ਸੰਭਾਲ ਲਈ ਪੂਰੀ ਤਰ੍ਹਾਂ ਗੰਭੀਰ ਹੈ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਜੇਕਰ ਪੰਜਾਬ ਦੇ ਸਾਰੇ ਪਿੰਡ-ਸ਼ਹਿਰ ਅਤੇ ਫੈਕਟਰੀਆਂ-ਕਾਰਖਾਨੇ ‘ਸੀਚੇਵਾਲ ਮਾਡਲ’ ਨੂੰ ਅਪਣਾ ਲੈਂਦੇ ਹਨ ਤਾਂ ਪਾਣੀ ਦੇ ਸਾਰੇ ਕੁਦਰਤੀ ਸਰੋਤ ਪੱਕੇ ਤੌਰ ਉੱਤੇ ਸੁਰੱਖਿਅਤ ਅਤੇ ਨਿਰਮਲ ਹੋ ਜਾਣਗੇ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਪਾਰਟੀ ਵਾਤਾਵਰਣ ਦੇ ਮੁੱਦੇ ‘ਤੇ ਪੰਜਾਬ ਭਰ ਵਿਚ ਵਿਸ਼ੇਸ਼ ਮੁਹਿੰਮ ਸ਼ੁਰੂ ਕਰੇਗੀ।
Check Also
ਕੰਗਣਾ ਰਣੌਤ ਦੀ ਫਿਲਮ ‘ਐਮਰਜੈਂਸੀ’ ਦਾ ਡਟਵਾਂ ਵਿਰੋਧ
ਐਸਜੀਪੀਸੀ ਵਲੋਂ ਸਿਨੇਮਾ ਘਰਾਂ ਦੇ ਬਾਹਰ ਕੀਤੇ ਗਏ ਰੋਸ ਪ੍ਰਦਰਸ਼ਨ ਅੰਮਿ੍ਰਤਸਰ/ਬਿਊਰੋ ਨਿਊਜ਼ ਭਾਜਪਾ ਦੀ ਸੰਸਦ …