ਫਿਲਮਾਂ ਵਿਚ ਦਿਖਾਏ ਜਾਣ ਵਾਲੇ ਸਿੱਖ ਇਤਿਹਾਸ ਦੀ ਘੋਖ ਕਰੇਗਾ ਸਿੱਖ ਸੈਂਸਰ ਬੋਰਡ
ਅੰਮ੍ਰਿਤਸਰ/ਬਿਊਰੋ ਨਿਊਜ਼
ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ 21 ਮੈਂਬਰੀ ਸਿੱਖ ਸੈਂਸਰ ਬੋਰਡ ਦਾ ਗਠਨ ਕੀਤਾ ਹੈ। ਇਹ ਬੋਰਡ ਸਿੱਖ ਧਰਮ ਸਬੰਧੀ ਬਣਾਈਆਂ ਜਾਂਦੀਆਂ ਡਾਕੂਮੈਂਟਰੀ, ਫੀਚਰ ਤੇ ਐਨੀਮੇਸ਼ਨ ਫਿਲਮਾਂ ਵਿੱਚ ਸਿੱਖ ਗੁਰੂ ਸਾਹਿਬਾਨ ਤੇ ਪਰਿਵਾਰ ਦੇ ਰੋਲ ਅਤੇ ਸਿੱਖ ਇਤਿਹਾਸ ਨੂੰ ਤੋੜ ਮਰੋੜ ਕੇ ਪੇਸ਼ ਕਰਨ ਸਬੰਧੀ ਪੈਦਾ ਹੁੰਦੇ ਵਿਵਾਦ ਨਾਲ ਨਜਿੱਠੇਗਾ।
ਸਿੱਖ ਸੈਂਸਰ ਬੋਰਡ ਕਿਸੇ ਵੀ ਫਿਲਮ ਵਿੱਚ ਦਿਖਾਏ ਜਾਣ ਵਾਲੇ ਸਿੱਖ ਇਤਿਹਾਸ ਦੀ ਘੋਖ ਪੜਤਾਲ ਕਰੇਗਾ। ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਸਿੱਖ ਧਰਮ ਨਾਲ ਸਬੰਧਤ ਕੋਈ ਵੀ ਫਿਲਮ, ਨਾਟਕ ਆਦਿ ਬਣਾਉਣ ਤੋਂ ਪਹਿਲਾਂ ਅਕਾਲ ਤਖਤ ਸਾਹਿਬ ਦੀ ਪ੍ਰਵਾਨਗੀ ਲੈਣੀ ਜ਼ਰੂਰੀ ਹੈ। ਉਨ੍ਹਾਂ ਇਹ ਵੀ ਦੱਸਿਆ ਸੈਂਸਰ ਬੋਰਡ ਵੱਲੋਂ ਹਰੀ ਝੰਡੀ ਤੋਂ ਬਾਅਦ ਹੀ ਸਿੱਖ ਧਰਮ ਸਬੰਧੀ ਦ੍ਰਿਸ਼ ਫਿਲਮਾਏ ਜਾ ਸਕਦੇ ਹਨ।
Check Also
ਕੈਬਨਿਟ ਮੀਟਿੰਗ ਦੌਰਾਨ ਮੁੱਖ ਮੰਤਰੀ ਮਾਨ ਨੇ ਮਜ਼ਦੂਰਾਂ ਨੂੰ ਜ਼ਮੀਨਾਂ ਦੇ ਮਾਲਕ ਬਣਾਉਣ ਦਾ ਕੀਤਾ ਐਲਾਨ
11231 ਲਾਭਪਾਤਰੀ ਬਣਨਗੇ ਜ਼ਮੀਨਾਂ ਦੇ ਮਾਲਕ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ …