ਕੈਪਟਨ ਦੀ ਕੀਤੀ ਵਿਰੋਧਤਾ ਅਤੇ ਸਰਕਾਰ ਦੀ ਕਾਰਗੁਜ਼ਾਰੀ ‘ਤੇ ਉਠਾਏ ਸਵਾਲ
ਚੰਡੀਗੜ੍ਹ/ਬਿਊਰੋ ਨਿਊਜ਼
ਮੰਤਰੀ ਦੀ ਕੁਰਸੀ ਨਾ ਮਿਲਣ ਕਰਕੇ ਨਾਰਾਜ਼ ਹੋਏ ਪੰਜਾਬ ਦੇ ਤਿੰਨ ਕਾਂਗਰਸੀ ਵਿਧਾਇਕ ਅਮਰੀਕ ਸਿੰਘ ਢਿੱਲੋਂ, ਕਾਕਾ ਰਣਦੀਪ ਸਿੰਘ ਨਾਭਾ ਅਤੇ ਰਾਕੇਸ਼ ਪਾਂਡੇ ਨੇ ਅੱਜ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਭਾਵੇਂ 10 ਮਿੰਟ ਹੀ ਚੱਲ ਸਕੀ ਪਰ ਇਸ ਸਮੇਂ ਦੌਰਾਨ ਕਾਂਗਰਸੀ ਵਿਧਾਇਕਾਂ ਨੇ ਰੱਜ ਕੇ ਕੈਪਟਨ ਅਮਰਿੰਦਰ ਸਿੰਘ ਦੀ ਵਿਰੋਧਤਾ ਕੀਤੀ ਅਤੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ‘ਤੇ ਵੀ ਸਵਾਲ ਖੜ੍ਹੇ ਕੀਤੇ। ਇਨ੍ਹਾਂ ਵਿਧਾਇਕਾਂ ਨੇ ਪਹਿਲਾਂ ਰੋਸ ਵਜੋਂ ਵਿਧਾਨ ਸਭਾ ਕਮੇਟੀਆਂ ਤੋਂ ਅਸਤੀਫ਼ੇ ਦੇ ਦਿੱਤੇ ਸਨ। ਸਮਰਾਲਾ ਵਿਧਾਨ ਸਭਾ ਹਲਕੇ ਦੇ ਵਿਧਾਇਕ ਅਮਰੀਕ ਸਿੰਘ ਢਿੱਲੋਂ ਨੇ ਇਸ ਗੱਲਬਾਤ ਦੀ ਪੁਸ਼ਟੀ ਵੀ ਕੀਤੀ ਹੈ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਨ੍ਹਾਂ ਨੇ ਆਪਣਾ ਪੱਖ ਰੱਖ ਦਿੱਤਾ ਹੈ। ਰਾਹੁਲ ਗਾਂਧੀ ਨੇ ਉਨ੍ਹਾਂ ਦੀ ਗੱਲ ਨੂੰ ਪੂਰੀ ਗੰਭੀਰਤਾ ਨਾਲ ਸੁਣਿਆ ਹੈ।
Check Also
ਨਾਗੇਸ਼ਵਰ ਰਾਓ ਹੋਣਗੇ ਪੰਜਾਬ ਵਿਜੀਲੈਂਸ ਬਿਊਰੋ ਦੇ ਨਵੇਂ ਮੁਖੀ
ਆਈਪੀਐਸ ਵਰਿੰਦਰ ਕੁਮਾਰ ਨੂੰ ਅਹੁਦੇ ਤੋਂ ਹਟਾਇਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਅੱਜ ਵੱਡਾ ਪ੍ਰਸ਼ਾਸਨਿਕ …