5.9 C
Toronto
Saturday, November 8, 2025
spot_img
Homeਭਾਰਤਐਚ.ਡੀ ਕੁਮਾਰ ਸਵਾਮੀ ਨੇ ਕਰਨਾਟਕ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ

ਐਚ.ਡੀ ਕੁਮਾਰ ਸਵਾਮੀ ਨੇ ਕਰਨਾਟਕ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ

ਕਾਂਗਰਸੀ ਆਗੂ ਜੀ. ਪਰਮੇਸ਼ਵਰ ਬਣੇ ਕਰਨਾਟਕ ਦੇ ਉਪ ਮੁੱਖ ਮੰਤਰੀ
ਬੰਗਲੌਰ/ਬਿਊਰੋ ਨਿਊਜ਼
ਜਨਤਾ ਦਲ (ਸੈਕੂਲਰ) ਦੇ ਨੇਤਾ ਐਚ.ਡੀ. ਕੁਮਾਰਸਵਾਮੀ ਨੇ ਅੱਜ ਕਰਨਾਟਕ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਇਸ ਤੋਂ ਇਲਾਵਾ ਕਾਂਗਰਸੀ ਆਗੂ ਜੀ. ਪਰਮੇਸ਼ਰ ਨੇ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਇਸਦੇ ਚੱਲਦਿਆਂ ਕਰਨਾਟਕ ਵਿਚ ਹੁਣ ਕਾਂਗਰਸ ਤੇ ਜਨਤਾ ਦਲ (ਸੈਕੂਲਰ) ਗਠਜੋੜ ਦੀ ਸਰਕਾਰ ਬਣ ਗਈ ਹੈ। ਇਸ ਸਹੁੰ ਚੁੱਕ ਸਮਾਗਮ ਵਿਚ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਤੋਂ ਇਲਾਵਾ ਸਾਬਕਾ ਪ੍ਰਧਾਨ ਮੰਤਰੀ ਐਚਡੀ ਦੇਵਗੌੜਾ, ਬਸਪਾ ਮੁਖੀ ਮਾਇਆਵਤੀ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਤੇ ਕੇਰਲ ਦੇ ਮੁੱਖ ਮੰਤਰੀ ਆਦਿ ਹਾਜ਼ਰ ਸਨ।
ਜ਼ਿਕਰਯੋਗ ਹੈ ਕਿ ਕਾਂਗਰਸ ਤੇ ਜਨਤਾ ਦਲ (ਐਸ) ਨੇ ਮਿਲ ਕੇ ਸੂਬੇ ਵਿਚ ਸਰਕਾਰ ਬਣਾਈ ਹੈ। ਕਰਨਾਟਕ ਵਿਧਾਨ ਸਭਾ ਚੋਣਾਂ ਦੀਆਂ 222 ਸੀਟਾਂ ਵਿਚੋਂ ਭਾਜਪਾ ਨੇ 104, ਕਾਂਗਰਸ ਨੇ 78 ਤੇ ਜਨਤਾ ਦਲ ਐਸ ਨੇ 38 ਸੀਟਾਂ ਉਤੇ ਜਿੱਤ ਹਾਸਿਲ ਕੀਤੀ ਸੀ।

RELATED ARTICLES
POPULAR POSTS