0.8 C
Toronto
Tuesday, January 6, 2026
spot_img
Homeਪੰਜਾਬ'ਆਪ' ਵਿਧਾਇਕ ਅਮਨ ਅਰੋੜਾ ਦੀ ਨਿਵੇਕਲੀ ਪਹਿਲ

‘ਆਪ’ ਵਿਧਾਇਕ ਅਮਨ ਅਰੋੜਾ ਦੀ ਨਿਵੇਕਲੀ ਪਹਿਲ

ਅਮਨ ਅਰੋੜਾ ਨੇ ਲੋਕਾਂ ਨੂੰ ਸਮਰਪਿਤ ਕੀਤਾ ਚਲਦਾ ਫਿਰਦਾ ਹਸਪਤਾਲ
ਸੰਗਰੂਰ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੇ ਆਪਣੇ ਮਰਹੂਮ ਪਿਤਾ ਬਾਬੂ ਭਗਵਾਨ ਦਾਸ ਅਰੋੜਾ ਦੀ ਯਾਦ ਨੂੰ ਸਮਰਪਿਤ ਇੱਕ ਨਿਵੇਕਲੀ ਪਹਿਲ ਕੀਤੀ ਹੈ। ਉਨ੍ਹਾਂ ਆਪਣੇ ਹਲਕੇ ਦੇ ਮਰੀਜ਼ਾਂ ਦੇ ਮੁਫ਼ਤ ਇਲਾਜ ਲਈ ਚਲਦੇ-ਫਿਰਦੇ ਹਸਪਤਾਲ ਦਾ ਪ੍ਰਬੰਧ ਕੀਤਾ ਹੈ। ਦੰਦਾਂ ਅਤੇ ਹੋਰ ਬਿਮਾਰੀਆਂ ਦੇ ਮੁਫ਼ਤ ਚੈੱਕਅਪ ਅਤੇ ਮੁੱਢਲੇ ਇਲਾਜ ਲਈ ਅਮਨ ਅਰੋੜਾ ਨੇ ਇੱਕ ਵੱਡੀ ਬੱਸ ‘ਤੇ ਡੈਂਟਲ ਚੇਅਰਾਂ ਤੋਂ ਲੈ ਕੇ ਹੋਰ ਜ਼ਰੂਰੀ ਸਾਜੋ ਸਮਾਨ ਫਿੱਟ ਕਰਵਾ ਕਰ ਦਿੱਤਾ ਹੈ। ਇਸ ਮੋਬਾਈਲ ਕਲੀਨਿਕ ਨੂੰ ਅੱਜ ਬਡਰੁੱਖਾ ਪਿੰਡ ਵਿਚ ਹਲਕੇ ਦੇ ਲੋਕਾਂ ਨੂੰ ਮੁਫ਼ਤ ਸਿਹਤ ਸੇਵਾਵਾਂ ਲਈ ਰਸਮੀ ਤੌਰ ‘ਤੇ ਸਮਰਪਿਤ ਕਰ ਦਿੱਤਾ। ਅਮਨ ਅਰੋੜਾ ਨੇ ਦੱਸਿਆ ਕਿ ਸਾਰੇ ਲੈਬਾਰਟਰੀ ਟੈੱਸਟ ਅਤੇ ਜ਼ਰੂਰੀ ਦਵਾਈਆਂ ਦੀ ਮੁਫ਼ਤ ਸਹੂਲਤ ਇਸ ਮੋਬਾਈਲ ਵੈਨ ਵੱਲੋਂ ਦਿੱਤੀ ਜਾਵੇਗੀ।

RELATED ARTICLES
POPULAR POSTS