ਕਿਸਾਨਾਂ ਨੂੰ ਵੀ ਆਪਣੇ ਵਿਚਾਰ ਰੱਖਣ ਦਾ ਦਿੱਤਾ ਗਿਆ ਮੌਕਾ
ਗਿੱਦੜਬਾਹਾ/ਬਿਊਰੋ ਨਿਊਜ਼
ਪੰਜਾਬ ਦੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਗਿੱਦੜਬਾਹਾ ਅਤੇ ਮਲੋਟ ਹਲਕੇ ਦੇ ਕਿਸਾਨਾਂ ਨੂੰ ਕਰਜ਼ਾ ਰਾਹਤ ਸਰਟੀਫਿਕੇਟ ਵੰਡੇ। ਇਸ ਮੌਕੇ ਰੰਧਾਵਾ ਨੇ ਆਖਿਆ ਕਿ ਸਹਿਕਾਰਤਾ ਵਿਭਾਗ ਪੰਜਾਬ ਦੀ ਕਿਸਾਨੀ ਨੂੰ ਆਰਥਿਕ ਤੌਰ ‘ਤੇ ਮਜਬੂਤ ਕਰਨ ਲਈ ਅਹਿਮ ਭੂਮਿਕਾ ਨਿਭਾਏਗਾ। ਵੱਡੇ ਡਿਫਾਲਟਰਾਂ ਦੀ ਗੱਲ ਕਰਦਿਆਂ ਰੰਧਾਵਾ ਨੇ ਕਿਹਾ ਕਿ ਹੁਣ ਤੱਕ 6 ਕਰੋੜ ਤੋਂ ਵੱਧ ਦੀ ਰਿਕਵਰੀ ਹੋ ਚੁੱਕੀ ਹੈ। ਇਸ ਮੌਕੇ ਸੁਖਜਿੰਦਰ ਰੰਧਾਵਾ ਅਤੇ ਹਲਕਾ ਗਿੱਦੜਬਾਹਾ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਕ ਨਵੀਂ ਪਿਰਤ ਪਾਉਂਦਿਆਂ ਸਮਾਗਮ ਦੇ ਆਖੀਰ ਵਿਚ ਕਿਸਾਨਾਂ ਨੂੰ ਵੀ ਆਪਣੇ ਵਿਚਾਰ ਰੱਖਣ ਦਾ ਮੌਕਾ ਦਿੱਤਾ। ਇਸ ਤੋਂ ਬਾਅਦ ਕਿਸਾਨਾਂ ਨੇ ਪੰਜਾਬ ਵਿਚ ਖੇਤੀ ਸਬੰਧੀ ਆ ਰਹੀਆਂ ਮੁਸ਼ਕਲਾਂ ਤੋਂ ਜਾਣੂ ਕਰਵਾਇਆ।
Check Also
ਸੁੱਚਾ ਸਿੰਘ ਛੋਟੇਪੁਰ ਨੂੰ ਇਮੀਗ੍ਰੇਸ਼ਨ ਵਿਭਾਗ ਨੇ ਅਮਰੀਕਾ ਜਾਣ ਤੋਂ ਰੋਕਿਆ
ਗਿਆਨੀ ਰਘਬੀਰ ਸਿੰਘ ਨੂੰ ਵੀ ਏਅਰਪੋਰਟ ’ਤੇ ਕੀਤਾ ਗਿਆ ਸੀ ਪ੍ਰੇਸ਼ਾਨ ਗੁਰਦਾਸਪੁਰ/ਬਿਊਰੋ ਨਿਊਜ਼ ਪੰਜਾਬ ਦੇ …