ਰਿਪੋਰਟ ਪੜ੍ਹਨ ਤੋਂ ਬਾਅਦ ਹੀ ਹਾਈਕੋਰਟ ਵਲੋਂ ਕੀਤੀ ਜਾਵੇਗੀ ਕੋਈ ਟਿੱਪਣੀ
ਚੰਡੀਗੜ੍ਹ/ਬਿਊਰੋ ਨਿਊਜ਼
ਕੈਪਟਨ ਅਮਰਿੰਦਰ ਸਰਕਾਰ ਵੱਲੋਂ ਬਿਕਰਮ ਮਜੀਠੀਆ ਖਿਲਾਫ ਕਾਰਵਾਈ ਬਾਰੇ ਸੀਲਬੰਦ ਰਿਪੋਰਟ ਹਾਈਕੋਰਟ ਨੂੰ ਸੌਂਪ ਦਿੱਤੀ ਗਈ। ਐਸਟੀਐਫ ਚੀਫ ਹਰਪ੍ਰੀਤ ਸਿੱਧੂ ਵੱਲੋਂ ਮਜੀਠੀਆ ਖਿਲਾਫ ਪੇਸ਼ ਰਿਪੋਰਟ ਉੱਤੇ ਪੰਜਾਬ ਸਰਕਾਰ ਨੇ ਆਪਣੀ ਸਟੇਟਸ ਰਿਪੋਰਟ ਸੀਲਬੰਦ ਲਿਫਾਫੇ ਵਿੱਚ ਹਾਈਕੋਰਟ ਨੂੰ ਦਿੱਤੀ ਹੈ। ਇਸ ਬਾਰੇ ਹਾਈਕੋਰਟ ਦਾ ਕਹਿਣਾ ਹੈ ਕਿ ਰਿਪੋਰਟ ਪੜ੍ਹਨ ਤੋਂ ਬਾਅਦ ਹੀ ਕੋਈ ਟਿੱਪਣੀ ਕੀਤੀ ਜਾਵੇਗੀ।
ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਡੀਜੀਪੀ ਚਟੋਪਾਧਿਆ, ਈਡੀ ਦੇ ਡਿਪਟੀ ਡਾਇਰੈਕਟਰ ਨਿਰੰਜਨ ਸਿੰਘ ਤੋਂ ਇਲਾਵਾ ਐਸਐਸਪੀ ਰਾਜਜੀਤ ਸਿੰਘ ਪੇਸ਼ ਹੋਏ। ਪੰਜਾਬ ਸਰਕਾਰ ਵੱਲੋਂ ਐਡਵੋਕੇਟ ਜਨਰਲ ਅਤੁਲ ਨੰਦਾ ਖੁਦ ਹਾਈਕੋਰਟ ਵਿੱਚ ਹਾਜ਼ਰ ਸਨ। ਡਰੱਗ ਮਾਮਲੇ ਦੇ ਸਬੰਧ ਵਿਚ ਮਾਨਯੋਗ ਹਾਈਕੋਰਟ ਨੇ ਅਗਲੀ ਤਰੀਕ 25 ਜੁਲਾਈ ‘ਤੇ ਪਾ ਦਿੱਤੀ ਹੈ।
Check Also
ਸੁੱਚਾ ਸਿੰਘ ਛੋਟੇਪੁਰ ਨੂੰ ਇਮੀਗ੍ਰੇਸ਼ਨ ਵਿਭਾਗ ਨੇ ਅਮਰੀਕਾ ਜਾਣ ਤੋਂ ਰੋਕਿਆ
ਗਿਆਨੀ ਰਘਬੀਰ ਸਿੰਘ ਨੂੰ ਵੀ ਏਅਰਪੋਰਟ ’ਤੇ ਕੀਤਾ ਗਿਆ ਸੀ ਪ੍ਰੇਸ਼ਾਨ ਗੁਰਦਾਸਪੁਰ/ਬਿਊਰੋ ਨਿਊਜ਼ ਪੰਜਾਬ ਦੇ …