20.5 C
Toronto
Monday, August 17, 2026
spot_img
Homeਪੰਜਾਬਮਾਣਹਾਨੀ ਕੇਸ ਦੀ ਪੇਸ਼ੀ ਭੁਗਤਣ 'ਆਪ' ਆਗੂ ਸੰਜੇ ਸਿੰਘ ਲੁਧਿਆਣਾ ਪਹੁੰਚੇ

ਮਾਣਹਾਨੀ ਕੇਸ ਦੀ ਪੇਸ਼ੀ ਭੁਗਤਣ ‘ਆਪ’ ਆਗੂ ਸੰਜੇ ਸਿੰਘ ਲੁਧਿਆਣਾ ਪਹੁੰਚੇ

ਮਾਣਹਾਨੀ ਕੇਸ ਦੀ ਪੇਸ਼ੀ ਭੁਗਤਣ ‘ਆਪ’ ਆਗੂ ਸੰਜੇ ਸਿੰਘ ਲੁਧਿਆਣਾ ਪਹੁੰਚੇਬਿਕਰਮ ਮਜੀਠੀਆ ਨੂੰ ਦੱਸਿਆ ਨਸ਼ੇ ਦਾ ਵੱਡਾ ਸੌਦਾਗਰ
ਲੁਧਿਆਣਾ/ਬਿਊਰੋ ਨਿਊਜ਼
ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵਲੋਂ ਕੀਤੇ ਗਏ ਮਾਣਹਾਨੀ ਕੇਸ ਦੀ ਪੇਸ਼ੀ ਭੁਗਤਣ ਲਈ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਲੁਧਿਆਣਾ ਅਦਾਲਤ ਵਿਚ ਪੁੱਜੇ। ਇਸ ਮੌਕੇ ‘ਆਪ’ ਆਗੂ ਨੇ ਕਿਹਾ ਕਿ ਮਜੀਠੀਆ ਨਸ਼ਿਆਂ ਦਾ ਸਭ ਤੋਂ ਵੱਡਾ ਸੌਦਾਗਰ ਹੈ। ਸੰਜੇ ਸਿੰਘ ਨੇ ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਵੀ ਨਿਸ਼ਾਨਾ ਲਾਉਂਦਿਆਂ ਕਿਹਾ ਕਿ ਪਹਿਲਾਂ ਮਜੀਠੀਆ ਨੂੰ ਬਾਦਲ ਪਰਿਵਾਰ ਬਚਾ ਰਿਹਾ ਸੀ ਪਰ ਹੁਣ ਉਸ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬਚਾ ਰਹੇ ਹਨ। ਉਨ੍ਹਾਂ ਕਿਹਾ ਕਿ ਮਜੀਠੀਆ ਖਿਲਾਫ ਕਈ ਗੰਭੀਰ ਸਬੂਤ ਸਾਹਮਣੇ ਆਏ ਪਰ ਕੈਪਟਨ ਅਮਰਿੰਦਰ ਸਿੰਘ ਉਸ ਦੇ ਖਿਲਾਫ ਕੋਈ ਕਾਰਵਾਈ ਨਹੀਂ ਕਰਦੇ।

RELATED ARTICLES
POPULAR POSTS