ਪਾਰਟੀ ਵਿੱਚੋਂ ਕੱਢਿਆ; ਛੇ ਸਾਲਾਂ ਲਈ ਮੁੱਢਲੀ ਮੈਂਬਰਸ਼ਿਪ ਖ਼ਤਮ
ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਨੇ ਗਾਇਕ ਜੱਸੀ ਜਸਰਾਜ ਨੂੰ ਬਰਖ਼ਾਸਤ ਕਰ ਦਿੱਤਾ ਹੈ। ‘ਆਪ’ ਪੰਜਾਬ ਦੇ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਨੇ ਨਿਰੰਤਰ ਪਾਰਟੀ ਵਿਰੋਧੀ ਕਾਰਵਾਈਆਂ ਕਰਨ ਦੇ ਦੋਸ਼ ਵਿਚ ਜੱਸੀ ਦੀ ਛੇ ਸਾਲਾਂ ਲਈ ਮੁੱਢਲੀ ਮੈਂਬਰਸ਼ਿਪ ਖ਼ਤਮ ਕਰ ਦਿੱਤੀ ਹੈ। ਦੱਸਣਯੋਗ ਹੈ ਕਿ ਜੱਸੀ ਜਸਰਾਜ ਨੇ ਪਿਛਲੀਆਂ ਲੋਕ ਸਭਾ ਚੋਣਾਂ ਦੌਰਾਨ ਬਠਿੰਡਾ ਹਲਕੇ ਤੋਂ ‘ਆਪ’ ਦੀ ਟਿਕਟ ‘ਤੇ ਚੋਣ ਲੜੀ ਸੀ ਅਤੇ ਉਹ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਕੋਲੋਂ ਹਾਰ ਗਏ ਸਨ। ਉਹ ਕਾਂਗਰਸ ਦੀ ਟਿਕਟ ‘ਤੇ ਲੜੇ ਉਸ ਵੇਲੇ ਦੇ ਪੀਪਲਜ਼ ਪਾਰਟੀ ਆਫ ਪੰਜਾਬ (ਪੀਪੀਪੀ) ਦੇ ਮੁਖੀ ਮਨਪ੍ਰੀਤ ਸਿੰਘ ਬਾਦਲ ਤੋਂ ਵੀ ਕਾਫੀ ਪੱਛੜ ਗਿਆ ਸੀ। ਛੋਟੇਪੁਰ ਨੇ ਕਿਹਾ ਕਿ ਇਹ ਆਗੂ ਲੰਮੇ ਸਮੇਂ ਤੋਂ ਪਾਰਟੀ ਵਿਰੋਧੀ ਗਤੀਵਿਧੀਆਂ ਕਰਕੇ ਅਨੁਸ਼ਾਸਨ ਨੂੰ ਭੰਗ ਕਰਦਾ ਆ ਰਿਹਾ ਸੀ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …