ਕੈਪਟਨ ਅਮਰਿੰਦਰ ਏਅਰ ਕੰਡੀਸ਼ਨਰ ਰੱਥ ‘ਚ ਸਵਾਰ ਹੋ ਕੇ ਕਰਨਗੇ ਰੋਡ ਸ਼ੋਅ
ਜਲੰਧਰ/ਬਿਊਰੋ ਨਿਊਜ਼
ਸ਼ਾਹਕੋਟ ਉਪ ਚੋਣ ਲਈ ਚੋਣ ਪ੍ਰਚਾਰ ਦੇ ਆਖਰੀ ਦਿਨ 26 ਮਈ ਨੂੰ ਤਿੰਨਾਂ ਪ੍ਰਮੁੱਖ ਪਾਰਟੀਆਂ ਵੱਲੋਂ ਰੋਡ ਸ਼ੋਅ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਇਨ੍ਹਾਂ ਵਿੱਚ ਸੱਤਾਧਾਰੀ ਧਿਰ ਕਾਂਗਰਸ ਪਾਰਟੀ ਵੱਲੋਂ ਕੀਤੇ ਜਾਣ ਵਾਲੇ ਰੋਡ ਸ਼ੋਅ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸ਼ਾਮਲ ਹੋਣ ਲਈ ਵਿਸ਼ੇਸ਼ ਏਅਰ ਕੰਡੀਸ਼ਨਰ ਰੱਥ ਤਿਆਰ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਲਈ ਤਿਆਰ ਕੀਤੀ ਜਾ ਰਹੀ ਵਿਸ਼ੇਸ਼ ਬੱਸ ਵਿਚ ਕਾਂਗਰਸ ਵੱਲੋਂ ਪੰਜਾਬ ਦੇ ਹਿੱਤ ਵਿਚ ਕੀਤੇ ਗਏ ਕੰਮਾਂ ਨੂੰ ਦਰਸਾਉਂਦੇ ਹੋਰਡਿੰਗ ਲਾਏ ਜਾ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੇ ਜਾਣ ਵਾਲੇ ਸ਼ਕਤੀ ਪ੍ਰਦਰਸ਼ਨ ਦੀ ਅਗਵਾਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਕਰਨਗੇ। ਆਮ ਆਦਮੀ ਪਾਰਟੀ ਦੇ ਚੋਣ ਪ੍ਰਚਾਰ ਵਿਚ ਪੱਛੜ ਜਾਣ ਦੇ ਬਾਵਜੂਦ ਵੀ ਉਨ੍ਹਾਂ ਨੂੰ ਹੁਲਾਰਾ ਦੇਣ ਲਈ ਦਿੱਲੀ ਤੋਂ ਉਪ ਮੁੱਖ ਮੰਤਰੀ ਮੁਨੀਸ਼ ਸਿਸੋਦੀਆ ਉਚੇਚੇ ਤੌਰ ‘ਤੇ ਆ ਰਹੇ ਹਨ। ਚੇਤੇ ਰਹੇ ਕਿ ਸ਼ਾਹਕੋਟ ਜ਼ਿਮਨੀ ਚੋਣ ਲਈ 28 ਮਈ ਨੂੰ ਵੋਟਾਂ ਪੈਣੀਆਂ ਹਨ।
Check Also
ਪੰਜਾਬ ’ਚ ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਅੱਜ ਆਖਰੀ ਦਿਨ
ਵਿਰੋਧੀ ਪਾਰਟੀਆਂ ਨੇ ‘ਆਪ’ ਸਰਕਾਰ ’ਤੇ ਲਗਾਏ ਆਰੋਪ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ 15 ਅਕਤੂੁਬਰ ਨੂੰ …