Breaking News
Home / ਪੰਜਾਬ / ਚੱਢਾ ਸ਼ੂਗਰ ਮਿੱਲ ‘ਤੇ ਲਾਇਆ 5 ਕਰੋੜ ਦਾ ਜੁਰਮਾਨਾ ਤੇ ਮਾਮਲਾ ਦਰਜ ਕਰਨ ਦੇ ਹੁਕਮ

ਚੱਢਾ ਸ਼ੂਗਰ ਮਿੱਲ ‘ਤੇ ਲਾਇਆ 5 ਕਰੋੜ ਦਾ ਜੁਰਮਾਨਾ ਤੇ ਮਾਮਲਾ ਦਰਜ ਕਰਨ ਦੇ ਹੁਕਮ

ਚੰਡੀਗੜ੍ਹ : ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਚੱਢਾ ਸ਼ੂਗਰ ਮਿੱਲ ਨੂੰ 5 ਕਰੋੜ ਰੁਪਏ ਦਾ ਜ਼ੁਰਮਾਨਾ ਲਾ ਦਿੱਤਾ ਹੈ ਅਤੇ ਨਾਲ ਹੀ ਕਾਰਖ਼ਾਨੇ ਵਿਰੁੱਧ ਅਪਰਾਧਿਕ ਮਾਮਲਾ ਵੀ ਦਰਜ ਕਰਨ ਦੇ ਹੁਕਮ ਦਿੱਤੇ ਹਨ। ਮਿੱਲ ਵਿਰੁੱਧ ਕਾਰਵਾਈ ਬਿਆਸ ਦਰਿਆ ਵਿੱਚ ਸੀਰੇ ਦੇ ਰਸਾਅ ਤੋਂ ਬਾਅਦ ਲੱਖਾਂ ਮੱਛੀਆਂ ਤੇ ਹੋਰ ਜਲ ਜੀਵਾਂ ਦੀ ਮੌਤ ਤੋਂ ਬਾਅਦ ਕੀਤੀ ਗਈ। ਜ਼ਿਕਰਯੋਗ ਹੈ ਕਿ ਲੰਘੀ 17 ਮਈ ਨੂੰ ਗੁਰਦਾਸਪੁਰ ਦੀ ਕੀੜੀ ਅਫ਼ਗ਼ਾਨਾ ਵਿੱਚ ਸਥਿਤ ਚੱਢਾ ਸ਼ੂਗਰ ਮਿੱਲ ਵਿੱਚੋਂ ਸੀਰੇ ਦਾ ਬਿਆਸ ਦਰਿਆ ਵਿੱਚ ਰਿਸਾਅ ਹੋਣ ਤੋਂ ਬਾਅਦ ਲੱਖਾਂ ਜਲ ਜੀਵ ਮਾਰੇ ਗਏ ਸਨ। ਇਸ ਤੋਂ ਅਗਲੇ ਦਿਨ ਚੱਢਾ ਸ਼ੂਗਰ ਮਿੱਲ ਨੂੰ ਸੀਲ ਕਰ ਦਿੱਤਾ ਗਿਆ ਸੀ ਤੇ ਜਾਂਚ ਦੇ ਹੁਕਮ ਦਿੱਤੇ ਗਏ ਸਨ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਉੱਪਰ ਮਿੱਲ ਦਾ ਬਚਾਅ ਕਰਨ ਦੇ ਇਲਜ਼ਾਮ ਵੀ ਲੱਗੇ ਸਨ।

Check Also

ਵਿਜੇ ਸਾਂਪਲਾ ਛੱਡ ਸਕਦੇ ਹਨ ਭਾਜਪਾ!

ਹੁਸ਼ਿਆਰਪੁਰ ਤੋਂ ਟਿਕਟ ਨਾ ਮਿਲਣ ਕਰਕੇ ਹੋਏ ਨਰਾਜ਼ ਹੁਸ਼ਿਆਰਪੁਰ/ਬਿਊਰੋ ਨਿਊਜ਼ ਪੰਜਾਬ ਵਿਚ ਭਾਜਪਾ ਦੇ ਦਿੱਗਜ਼ …