ਕਿਹਾ, ‘ਆਪ’ ਨੇ ਕਾਂਗਰਸ ਨਾਲ ਕੋਈ ਸਮਝੌਤਾ ਕੀਤਾ ਤਾਂ ਤੁਰੰਤ ਦਿਆਂਗਾ ਅਸਤੀਫਾ
ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਵਿਧਾਇਕ ਐਚ.ਐਸ. ਫੂਲਕਾ ਨੇ ਪਾਰਟੀ ਤੋਂ ਅਸਤੀਫ਼ਾ ਦੇਣ ਦੀ ਧਮਕੀ ਦਿੱਤੀ ਹੈ। ਫੂਲਕਾ ਨੇ ਕਿਹਾ ਹੈ ਕਿ ਜੇਕਰ ਆਮ ਆਦਮੀ ਪਾਰਟੀ ਨੇ ਕਾਂਗਰਸ ਨਾਲ ਕਿਸੇ ਤਰ੍ਹਾਂ ਦਾ ਗੱਠਜੋੜ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਹ ਤੁਰੰਤ ਅਸਤੀਫਾ ਦੇ ਦੇਣਗੇ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਕਾਂਗਰਸ ਨਾਲ ਕਿਸੇ ਵੀ ਤਰ੍ਹਾਂ ਦਾ ਕੋਈ ਰਿਸ਼ਤਾ ਨਹੀਂ ਰੱਖਣਾ ਚਾਹੁੰਦੇ। ਫੂਲਕਾ ਨੇ ਕਿਹਾ ਕਿ ਉਨ੍ਹਾਂ ਲਈ 1984 ਦੇ ਸਿੱਖ ਕਤਲੇਆਮ ਦਾ ਮੁੱਦਾ ਸਭ ਤੋਂ ਵੱਡਾ ਹੈ ਅਤੇ ਉਹ ਇਸ ਨਾਲ ਕੋਈ ਸਮਝੌਤਾ ਨਹੀਂ ਕਰ ਸਕਦੇ। ਚੇਤੇ ਰਹੇ ਕਿ ਲੰਘੇ ਕੱਲ੍ਹ ਸੁਖਪਾਲ ਸਿੰਘ ਖਹਿਰਾ ਨੇ ਬਿਆਨ ਦਿੱਤਾ ਸੀ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਹਰਾਉਣ ਲਈ ਸਾਰੀਆਂ ਪਾਰਟੀਆਂ ਨੂੰ ਇੱਕਜੁੱਟ ਹੋਣਾ ਚਾਹੀਦਾ ਹੈ। ਜ਼ਿਕਰਯੋਗ ਹੈ ਕਿ ਕਰਨਾਟਕ ‘ਚ ਐਚ ਡੀ ਕੁਮਾਰਸਵਾਮੀ ਦੇ ਸਹੁੰ ਚੁੱਕ ਸਮਾਗਮ ਮੌਕੇ ਵੀ ਅਰਵਿੰਦ ਕੇਜਰੀਵਾਲ ਨੇ ਸੋਨੀਆ ਤੇ ਰਾਹੁਲ ਗਾਂਧੀ ਨਾਲ ਸਟੇਜ ਸਾਂਝੀ ਕੀਤੀ ਸੀ।
Check Also
ਟਰੂਡੋ ਸਰਕਾਰ ਨੇ ਸਟੱਡੀ ਵੀਜ਼ਾ ਨਿਯਮ ਕੀਤੇ ਸਖਤ
ਕੈਨੇਡਾ ਪਹੁੰਚ ਕੇ ਹੁਣ ਕਾਲਜ ਨਹੀਂ ਬਦਲ ਸਕਣਗੇ ਵਿਦਿਆਰਥੀ ਟੋਰਾਂਟੋ : ਕੈਨੇਡਾ ਦੀ ਜਸਟਿਨ ਟਰੂਡੋ …