ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਅਤੇ ਸੀਨੀਅਰ ਕਾਂਗਰਸ ਆਗੂ ਬੀਰਦਵਿੰਦਰ ਸਿੰਘ ਨੂੰ ਪਾਰਟੀ ਵਿਰੋਧੀ ਕਾਰਵਾਈਆਂ ਲਈ ਛੇ ਸਾਲਾਂ ਲਈ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਇਹ ਫ਼ੈਸਲਾ ਕਰ ਕੇ ਸੰਕੇਤ ਦੇਣ ਦਾ ਯਤਨ ਕੀਤਾ ਹੈ ਕਿ ਪਾਰਟੀ ਵਿੱਚ ਉਨ੍ਹਾਂ ਦੀ ਚੱਲਦੀ ਹੈ ਅਤੇ ਕੋਈ ਵੀ ਭੁਲੇਖੇ ਵਿਚ ਨਾ ਰਹੇ। ਕੈਪਟਨ ਨੇ ਸਾਬਕਾ ਡਿਪਟੀ ਸਪੀਕਰ ਨੂੰ ਭੇਜੇ ਪੱਤਰ ਵਿੱਚ ਕਿਹਾ ਹੈ ਕਿ ਉਹ ਸੀਨੀਅਰ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਦੀ ਸਿਫ਼ਾਰਸ਼ ਨਾਲ ਸਹਿਮਤ ਹਨ। ਇਸ ਬਾਰੇ ਰੰਧਾਵਾ ਨੇ ਕਿਹਾ ਕਿ ਬੀਰਦਵਿੰਦਰ ਸਿੰਘ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਮੈਂਬਰ ਸਨ ਅਤੇ ਉਨ੍ਹਾਂ ਨੂੰ ਕਮੇਟੀ ਵੀ ਪਾਰਟੀ ਵਿਚੋਂ ਕੱਢ ਸਕਦੀ ਸੀ।
Check Also
ਪੰਜਾਬ ਵਿਚ ਬਦਲੀਆਂ ਦੇ ਹੁਕਮ ਪੰਜਾਬੀ ਭਾਸ਼ਾ ’ਚ ਹੋਣ ਲੱਗੇ ਜਾਰੀ
ਪਹਿਲਾਂ ਬਦਲੀਆਂ ਦੇ ਹੁਕਮ ਜਾਰੀ ਹੁੰਦੇ ਸਨ ਅੰਗਰੇਜ਼ੀ ਭਾਸ਼ਾ ’ਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ …