ਚੰਡੀਗੜ੍ਹ/ਬਿਊਰੋ ਨਿਊਜ਼ : ਚਾਰ ਦਿਨਾਂ ਅੰਦਰ ਕਾਂਗਰਸ ਨੇ ਆਪਣੇ ਦੋ ਫਾਇਰ ਬਰਾਂਡ ਆਗੂਆਂ ਨੂੰ ਪਾਰਟੀ ਵਿਚੋਂ ਬਾਹਰਲਾ ਰਸਤਾ ਦਿਖਾ ਦਿੱਤਾ ਹੈ। ਬੀਰਦਵਿੰਦਰ ਸਿੰਘ ਤੋਂ ਬਾਅਦ ਹੁਣ ਜਗਮੀਤ ਸਿੰਘ ਬਰਾੜ ਨੂੰ ਪਾਰਟੀ ਵਿਚੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ। ਪਾਰਟੀ ਦੇ ਜਨਰਲ ਸਕੱਤਰ ਤੇ ਇੰਚਾਰਜ ਸ਼ਕੀਲ ਅਹਿਮਦ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ। ਕੈਪਟਨ ਅਮਰਿੰਦਰ ਸਿੰਘ ਨੇ 31 ਮਾਰਚ ਨੂੰ ਹੀ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਸਿਫ਼ਾਰਸ਼ ਕੀਤੀ ਸੀ ਕਿ ਬਰਾੜ ਨੂੰ ਬਰਖ਼ਾਸਤ ਕੀਤਾ ਜਾਵੇ ਕਿਉਂਕਿ ਉਹ ਪਾਰਟੀ ਦੇ ਅਨੁਸ਼ਾਸਨ ਨੂੰ ਭੰਗ ਕਰ ਰਹੇ ਹਨ। ਇਕ ਪਾਸੇ ਜਿੱਥੇ ਕਾਂਗਰਸ ਬਰਾੜ ਨੂੰ ਪਾਰਟੀ ਵਿਚੋਂ ਬਰਖ਼ਾਸਤ ਕਰਨ ਦੀ ਤਿਆਰੀ ਕਰ ਰਹੀ ਸੀ, ਉੱਥੇ ਦੂਜੇ ਪਾਸੇ ਬਰਾੜ ਟਵੀਟ ਕਰਕੇ ਕਾਂਗਰਸ ਦੀ ਪਰੇਸ਼ਾਨੀ ਵਧਾ ਰਹੇ ਸਨ। ਬਰਾੜ ਨੇ ਟਵੀਟ ਕਰਕੇ ਕਿਹਾ ਕਿ ਉਹ ਕੈਪਟਨ ਅਮਰਿੰਦਰ ਸਿੰਘ ਤੇ ਸੁਖਬੀਰ ਸਿੰਘ ਬਾਦਲ ਦੇ ਨਿਸ਼ਾਨੇ ‘ਤੇ ਹਨ। ਇਸ ਤੋਂ ਪਹਿਲਾਂ ਵੀ ਉਹ ‘ਆਪ’ ਦੀ ਹਮਾਇਤ ਵਿਚ ਕਈ ਵਾਰੀ ਟਵੀਟ ਕਰ ਚੁੱਕੇ ਸਨ ਜਦਕਿ ਦੋ ਦਿਨ ਪਹਿਲਾਂ ਹੀ ਬਰਾੜ ਨੇ ਕੈਪਟਨ ‘ਤੇ ਹਮਲਾ ਕਰਦੇ ਹੋਏ ਕਿਹਾ ਸੀ ਕਿ ਪੰਜਾਬ ਵਿਚ ਕੌਫੀ ਦੀ ਬਜਾਏ ਲੱਸੀ ਹੋਣੀ ਚਾਹੀਦੀ ਹੈ।
Check Also
ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦਿੱਤਾ ਅਸਤੀਫਾ
ਹਰਜਿੰਦਰ ਸਿੰਘ ਧਾਮੀ ਤੀਜੀ ਵਾਰ ਬਣੇ ਸਨ ਐਸਜੀਪੀਸੀ ਦੇ ਪ੍ਰਧਾਨ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …