Breaking News
Home / ਪੰਜਾਬ / ਬਰਨਾਲਾ ਪਰਿਵਾਰ ਦੇ ਕਾਂਗਰਸ ‘ਚ ਸ਼ਾਮਲ ਹੋਣ ਦੇ ਬਣੇ ਆਸਾਰ

ਬਰਨਾਲਾ ਪਰਿਵਾਰ ਦੇ ਕਾਂਗਰਸ ‘ਚ ਸ਼ਾਮਲ ਹੋਣ ਦੇ ਬਣੇ ਆਸਾਰ

surjit-singh-barnala copy copyਚੰਡੀਗੜ੍ਹ/ਬਿਊਰੋ ਨਿਊਜ਼
ਸਾਬਕਾ ਮੁੱਖ ਮੰਤਰੀ ਸੁਰਜੀਤ ਸਿੰਘ ਬਰਨਾਲਾ ਅਤੇ ਉਨ੍ਹਾਂ ਦਾ ਪਰਿਵਾਰ ਕਾਂਗਰਸ ਪਾਰਟੀ ਵਿੱਚ ਜਾਣ ਦੀ ਤਿਆਰੀ ਕੱਸੀ ਬੈਠਾ ਹੈ ਤੇ ਇਸ ਸਬੰਧੀ ਮੁੱਢਲੇ ਗੇੜ ਦੀ ਗੱਲਬਾਤ ਹੋ ਚੁੱਕੀ ਹੈ। ਉਨ੍ਹਾਂ ਦੇ ਲੜਕੇ ਗਗਨਜੀਤ ਬਰਨਾਲਾ ਨਾਲ ਰਾਬਤਾ ਕੀਤਾ ਤਾਂ ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਦੀ ਉਲਝੀ ਤਾਣੀ ਸੁਲਝਾਉਣ ਵਾਲਾ ਸਮਰੱਥ ਸਿਆਸਤਦਾਨ ਦੱਸਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗਗਨਜੀਤ ਬਰਨਾਲਾ ਨੇ ਕਿਹਾ ਕਿ ਸੂਬੇ ਦੇ ਮੌਜੂਦਾ ਹਾਲਾਤ ਮੁਤਾਬਕ ਕੋਈ ਨਵਾਂ ਤਜਰਬਾ ਕਰਨਾ ਮਹਿੰਗਾ ਪੈ ਸਕਦਾ ਹੈ। ਕੈਪਟਨ ਹੀ ਪੰਜਾਬ ਨੂੰ ਬਿਹਤਰ ਅਗਵਾਈ ਦੇ ਸਕਦੇ ਹਨ। ਪਰਿਵਾਰ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਬਾਰੇ ਰਾਇ ਜ਼ਾਹਰ ਕਰਦਿਆਂ ਉਨ੍ਹਾਂ ਕਿਹਾ ਕਿ ਸਿਆਸੀ ਫ਼ੈਸਲੇ ਡੂੰਘੇ ਵਿਚਾਰ ਵਟਾਂਦਰੇ ਤੋਂ ਬਾਅਦ ਹੀ ਲਏ ਜਾਣਗੇ। ਉਂਜ ਸੂਤਰਾਂ ਮੁਤਾਬਕ ਵਿਸਾਖੀ ਮੇਲੇ ਮਗਰੋਂ ਬਰਨਾਲਾ ਪਰਿਵਾਰ ਕਿਸੇ ਵੇਲੇ ਵੀ ਕਾਂਗਰਸ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਸਕਦਾ ਹੈ। ਇਸ ਦੌਰਾਨ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਜਗਮੀਤ ਬਰਾੜ ਤੇ ਬੀਰਦਵਿੰਦਰ ਸਿੰਘ ਨੂੰ ਪਾਰਟੀ ਤੋਂ ਬਾਹਰ ਦਾ ਰਸਤਾ ਵਿਖਾਉਣ ਤੋਂ ਬਾਅਦ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਨੇੜਤਾ ਤੇ ਰਾਬਤਾ ਵਧਾਉਣ ਲਈ ਉਨ੍ਹਾਂ ਨੂੰ ਨਿੱਜੀ ਪੱਤਰ ਭੇਜ ਕੇ ਵਿਸਾਖੀ ਰੈਲੀ ਵਿੱਚ ਸ਼ਿਰਕਤ ਕਰਨ ਦਾ ਸੱਦਾ ਦਿੱਤਾ ਹੈ। ਪਤਾ ਲੱਗਾ ਹੈ ਕਿ ਪਾਰਟੀ ਦੇ ਨਵੇਂ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੇ ਕੈਪਟਨ ਨੂੰ ਹੇਠਲੀ ਕਤਾਰ ਦੇ ਆਗੂਆਂ ਤੇ ਖਾਸ ਤੌਰ ‘ਤੇ ਨੌਜਵਾਨ ਆਗੂਆਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਦੀ ਸਲਾਹ ਦਿੱਤੀ ਹੈ।

Check Also

ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ

ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …