ਬਰੈਂਪਟਨ : ਪੰਜਾਬੀ ਬਿਜਨਸ ਪ੍ਰੋਫੈਸ਼ਨਲ ਐਸੋਸੀਏਸ਼ਨ ਕੈਨੇਡਾ ਵਲੋਂ ਬਰੈਂਪਟਨ ਵਿਚ 10 ਜੂਨ ਨੂੰ ਕਰਵਾਏ ਜਾ ਰਹੇ ਭਾਸ਼ਨ ਮੁਕਾਬਲਿਆਂ ਵਿਚ ਬੱਚਿਆਂ ਦੇ ਮਾਪਿਆਂ ਅਤੇ ਨੌਜਵਾਨਾਂ ਵਿਚ ਭਾਰੀ ਉਤਸ਼ਾਹ ਹੈ। ਐਸੋਸੀਏਸ਼ਨ ਦੇ ਚੇਅਰਮੈਨ ਅਜੈਬ ਸਿੰਘ ਚੱਠਾ ਅਤੇ ਜਨਰਲ ਸਕੱਤਰ ਸੰਤੋਖ ਸਿੰਘ ਸੰਧੂ ਨੇ ਦੱਸਿਆ ਕਿ ਨੈਤਿਕਤਾ ਬਾਰੇ ਕਰਵਾਏ ਜਾ ਰਹੇ ਭਾਸ਼ਨ ਮੁਕਾਬਲਿਆਂ ਲਈ 62 ਰਜਿਸਟਰੇਸ਼ਨ ਪੱਤਰ ਮਿਲ ਚੁੱਕੇ ਹਨ।
ਪੰਜਾਬੀਆਂ ਵਿਚ ਨੈਤਿਕਤਾ ਦਾ ਪਾਸਾਰ ਕਰਨ ਅਤੇ ਪੰਜਾਬੀਆਂ ਦੇ ਬੱਚਿਆਂ ਅਤੇ ਨੌਜਵਾਨਾਂ ਵਿਚ ਭਾਸ਼ਨ ਕਲਾ ਨੂੰ ਪ੍ਰਫੁੱਲਿਤ ਕਰਨ ਦੇ ਉਦੇਸ਼ ਨਾਲ ਕਰਵਾਏ ਜਾ ਰਹੇ ਭਾਸ਼ਨ ਮੁਕਾਬਲਿਆਂ ਬਾਰੇ ਅਜੈਬ ਸਿੰਘ ਚੱਠਾ ਨੇ ਦੱਸਿਆ ਕਿ ਇਨਾਂ ਮੁਕਾਬਲਿਆਂ ਲਈ ਚਾਰ ਸ਼੍ਰੇਣੀਆਂ ਰੱਖੀਆਂ ਗਈਆਂ ਹਨ। ਪਹਿਲੀ ਸ਼੍ਰੇਣੀ ਵਿਚ 11 ਸਾਲ ਤੱਕ ਦੇ ਬੱਚਿਆਂ ਨੂੰ ਸ਼ਾਮਲ ਕੀਤਾ ਜਾਵੇਗਾ ਅਤੇ ਇਸ ਸ਼੍ਰੇਣੀ ਲਈ 25 ਬੱਚਿਆਂ ਦੀ ਰਜਿਸਟਰੇਸ਼ਨ ਹੋ ਚੁੱਕੀ ਹੈ। ਇਸੇ ਤਰਾਂ 14 ਸਾਲ ਤੱਕ ਦੇ ਬੱਚਿਆਂ ਦੀ ਸ਼੍ਰੇਣੀ ਲਈ 15 ਬੱਚਿਆਂ ਦੀ ਰਜਿਸਟਰੇਸ਼ਨ ਹੋ ਚੁੱਕੀ ਹੈ। ਇਸ ਤੋਂ ਇਲਾਵਾ 18 ਸਾਲ ਤੱਕ ਦੀ ਉਮਰ ਦੇ 10 ਬੱਚਿਆਂ ਨੇ ਰਜਿਸਟਰੇਸ਼ਨ ਕਰਵਾਈ ਹੈ ਅਤੇ 25 ਸਾਲ ਤੱਕ ਦੀ ਉਮਰ ਦੇ ਨੌਜਵਾਨਾਂ ਦੀ ਸ਼੍ਰੇਣੀ ਲਈ 12 ਨੌਜਵਾਨਾਂ ਦੀ ਰਜਿਸਟਰੇਸ਼ਨ ਹੋ ਚੁੱਕੀ ਹੈ। ਚੱਠਾ ਨੇ ਦੱਸਿਆ ਕਿ ਨੈਤਿਕਤਾ ਬਾਰੇ ਪਹਿਲੀ ਵਾਰ ਭਾਸ਼ਨ ਮੁਕਾਬਲੇ ਕਰਵਾਏ ਜਾ ਰਹੇ ਹਨ, ਜਿਨਾਂ ਪ੍ਰਤੀ ਬੱਚਿਆਂ ਦੇ ਮਾਪਿਆਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਨੈਤਿਕਤਾ ਦੇ ਵਿਸ਼ੇ ਨੂੰ ਲੈ ਕੇ ਹਰ ਕੋਈ ਭਾਵੁਕ ਹੈ ਅਤੇ ਹਰ ਕੋਈ ਮੱਦਦ ਕਰਨ ਲਈ ਵੀ ਤਿਆਰ ਹੈ। ਉਨਾਂ ਨੇ ਆਸ ਪ੍ਰਗਟ ਕੀਤੀ ਕਿ ਇਨਾਂ ਭਾਸ਼ਨ ਮੁਕਾਬਲਿਆਂ ਨਾਲ ਜਿਥੇ ਬੱਚਿਆਂ ਵਿਚ ਨੈਤਿਕ ਕਦਰਾਂ ਕੀਮਤਾਂ ਬਾਰੇ ਜਾਗਰੂਕਤਾ ਆਵੇਗੀ, ਉਥੇ ਉਨਾਂ ਵਿਚ ਭਾਸ਼ਨ ਕਲਾ ਵੀ ਪ੍ਰਫੁੱਲਿਤ ਹੋਵੇਗੀ। ਉਨਾਂ ਨੇ ਦੱਸਿਆ ਕਿ ਇਨਾਂ ਮੁਕਾਬਲਿਆਂ ਲਈ ਸਾਰੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ ਅਤੇ ਐਸੋਸੀਏਸ਼ਨ ਦੇ ਸਾਰੇ ਮੈਂਬਰ ਪੂਰੀ ਮਿਹਨਤ ਨਾਲ ਇਨਾਂ ਭਾਸ਼ਨ ਮੁਕਾਬਲਿਆਂ ਦੀ ਸਫਲਤਾ ਲਈ ਦਿਨ ਰਾਤ ਇਕ ਕਰ ਰਹੇ ਹਨ। ਹੋਰ ਜਾਣਕਾਰੀ ਲਈ ਸੰਪਰਕ ਕਰੋ 416 587 7000 ਅਤੇ 647 808 3460
Check Also
ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦੇ ਸਮਾਗ਼ਮ ਵਿਚ ਸਵ. ਗੁਰਦਾਸ ਮਿਨਹਾਸ ਨੂੰ ਭੇਂਟ ਕੀਤੀ ਗਈ ਸ਼ਰਧਾਂਜਲੀ
‘ਪੰਜਾਬ ਦੀ ਕੋਇਲ’ ਸੁਰਿੰਦਰ ਕੌਰ ਦੇ ਜਨਮ-ਦਿਨ ‘ਤੇ ਕੀਤਾ ਗਿਆ ਯਾਦ ਤੇ ਕਵੀ-ਦਰਬਾਰ ਵੀ ਹੋਇਆ …