ਗਿਆਨੀ ਮੱਲ ਸਿੰਘ ਨੇ ਦਿੱਤਾ ਕੌਮ ਦੇ ਨਾਮ ਸੰਦੇਸ਼
ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ : ਖ਼ਾਲਸਾ ਪੰਥ ਦੇ ਜਨਮ ਅਸਥਾਨ ਸ੍ਰੀ ਆਨੰਦਪੁਰ ਸਾਹਿਬ ਵਿਖੇ ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੇ ਦਿਹਾੜੇ ਮੌਕੇ ਲੱਖਾਂ ਦੀ ਗਿਣਤੀ ਵਿੱਚ ਆਈਆਂ ਸੰਗਤਾਂ ਨੇ ਤਖ਼ਤ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ। ઠਸਮੁੱਚੀ ਨਗਰੀ ਪੂਰੇ ਖ਼ਾਲਸਾਈ ਰੰਗ ਵਿੱਚ ਰੰਗੀ ਹੋਈ ਨਜ਼ਰ ਆਈ।
ਤੜਕਸਾਰ ਤੋਂ ਹੀ ਸ਼ਰਧਾਲੂ ਪਵਿੱਤਰ ਸਰੋਵਰਾਂ ਵਿੱਚ ਇਸ਼ਨਾਨ ਕਰਕੇ ਵੱਖ-ਵੱਖ ਗੁਰਦੁਆਰਿਆਂ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਗੁਰਦੁਆਰਾ ਤਖ਼ਤ ਕੇਸਗੜ੍ਹ ਸਾਹਿਬ ਵਿਖੇ ਵੱਡੀ ਗਿਣਤੀ ਸੰਗਤ ਪੁੱਜੀ ਹੋਣ ਕਰਕੇ ਸ਼ਰਧਾਲੂਆਂ ਨੇ ਦੇਰ ਸ਼ਾਮ ਤੱਕ ਮੱਥਾ ਟੇਕਿਆ। ਹਾਲਾਂਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਆਪਕ ਇੰਤਜ਼ਾਮ ਕੀਤੇ ਗਏ ਸਨ ਪਰ ਉਮੀਦ ਨਾਲੋਂ ਕਿਤੇ ਵੱਧ ਸੰਗਤ ਆਉਣ ਕਰਕੇ ਪ੍ਰਬੰਧ ਵੀ ਨਾਕਾਫੀ ਨਜ਼ਰ ਆਏ। 11 ਅਪਰੈਲ ਤੋਂ ਸ਼ੁਰੂ ਕੀਤੇ ਗਏ ਅਖੰਡ ਪਾਠ ਦੇ ਭੋਗ 13 ਅਪ੍ਰੈਲ ਬੁੱਧਵਾਰ ਨੂੰ ਪਾਏ ਗਏ ਅਤੇ ਪਵਿੱਤਰ ਹੁਕਮਨਾਮੇ ਨਾਲ ਸਮੁੱਚੇ ਖ਼ਾਲਸਾ ਪੰਥ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਨੇ ਖ਼ਾਲਸਾ ਪੰਥ ਦੀ ਚੜ੍ਹਦੀਕਲਾ ਦੀ ਅਰਦਾਸ ਕੀਤੀ ਅਤੇ ਸਮੁੱਚੀ ਸਿੱਖ ਕੌਮ ਦੇ ਨਾਮ ਸੰਦੇਸ਼ ਵੀ ਜਾਰੀ ਕੀਤਾ।
Check Also
ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ
ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …