ਕਿਹਾ, ਦਮਦਮੀ ਟਕਸਾਲ ਆਪਣੀਆਂ ਧਾਰਮਿਕ ਹੱਦਾਂ ਨਾ ਟੱਪੇ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿੱਖ ਪ੍ਰਚਾਰਕ ਸੰਤ ਰਣਜੀਤ ਸਿੰਘ ਢੱਡਰੀਆਂ ਵਾਲੇ ਨੂੰ ਕਥਿਤ ਧਮਕੀਆਂ ਦੇਣ ‘ਤੇ ਦਮਦਮੀ ਟਕਸਾਲ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ। ਕੈਪਟਨ ਅਮਰਿੰਦਰ ਨੇ ਉਨ੍ਹਾਂ ਨੂੰ ਕਾਨੂੰਨ ਆਪਣੇ ਹੱਥਾਂ ਵਿੱਚ ਲੈਣ ਦੀ ਕਿਸੇ ਵੀ ਕੋਸ਼ਿਸ਼ ਖਿਲਾਫ਼ ਸਾਵਧਾਨ ਕੀਤਾ। ਮੁੱਖ ਮੰਤਰੀ ਨੇ ਢੱਡਰੀਆਂ ਵਾਲਿਆਂ ਦੀ ਸੁਰੱਖਿਆ ਵਧਾਉਣ ਲਈ ਕਿਹਾ ਹੈ। ਉਨ੍ਹਾਂ ਢੱਡਰੀਆਂ ਵਾਲਿਆਂ ਖਿਲਾਫ ਉਕਸਾਊ ਵੀਡੀਓ ਦੀ ਜਾਂਚ ਕਰਵਾਉਣ ਦੇ ਵੀ ਹੁਕਮ ਦਿੱਤੇ ਜਿਸ ਵਿੱਚ ਉਨ੍ਹਾਂ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੋਣ ਦੀ ਗੱਲ ਜਾਪਦੀ ਹੈ। ਇਹ ਵੀਡੀਓ 20 ਮਈ ਨੂੰ ਵਾਇਰਲ ਹੋਈ ਹੈ ਜਿਸ ਵਿੱਚ ਢੱਡਰੀਆਂ ਵਾਲੇ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਮੁੱਖ ਮੰਤਰੀ ਨੇ ਦਮਦਮੀ ਟਕਸਾਲ ਨੂੰ ਆਪਣੀਆਂ ਧਾਰਮਿਕ ਹੱਦਾਂ ਨਾ ਟੱਪਣ ਲਈ ਆਖਿਆ।
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ
ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …