ਤਲਵੰਡੀ ਸਾਬੋ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਲੋਕ ਸਭਾ ਮੈਂਬਰ ਵਜੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਹੈ। ਪਿਛਲੇ ਕੱਲ੍ਹ ਵਿਸਾਖੀ ਮੌਕੇ ਤਲਵੰਡੀ ਸਾਬੋ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਸੀ ਕਿ ਜੇਕਰ ਸੁਪਰੀਮ ਕੋਰਟ ਵਿੱਚੋਂ ਸਤਲੁਜ-ਯਮਨਾ ਲਿੰਕ ਨਹਿਰ ਦੇ ਮਾਮਲੇ ‘ਤੇ ਫ਼ੈਸਲਾ ਪੰਜਾਬ ਦੇ ਵਿਰੋਧ ਵਿੱਚ ਆਇਆ ਤਾਂ ਉਹ ਮੈਂਬਰ ਪਾਰਲੀਮੈਂਟ ਦੇ ਅਹੁਦੇ ਤੋਂ ਅਸਤੀਫ਼ਾ ਦੇ ਕੇ ਸੂਬੇ ਦੀ ਕਿਸਾਨੀ ਲਈ ਸੜਕਾਂ ‘ਤੇ ਲੜਾਈ ਲੜਨਗੇ। ਪਾਣੀਆਂ ਦੇ ਮਸਲੇ ਉੱਤੇ ਲੋਕ ਸਭਾ ਦੀ ਮੈਂਬਰੀ ਤੋਂ ਅਸਤੀਫ਼ਾ ਦੇਣ ਦਾ ਐਲਾਨ ਕਰ ਕੇ ਕੈਪਟਨ ਅਮਰਿੰਦਰ ਸਿੰਘ ਨੇ ਨਵੀਂ ਚਰਚਾ ਛੇੜ ਦਿੱਤੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਹੈ ਕਿ ਪੰਜਾਬ ਦੇ ਪਾਣੀਆਂ ਦੀ ਜ਼ਮੀਨੀ ਹਕੀਕਤ ਨੂੰ ਦੇਖ ਕੇ ਹੀ ਸੁਪਰੀਮ ਕੋਰਟ ਨੂੰ ਆਪਣਾ ਫ਼ੈਸਲਾ ਸੁਣਾਉਣਾ ਚਾਹੀਦਾ ਹੈ।
Home / ਪੰਜਾਬ / ਪਾਣੀਆਂ ਸਬੰਧੀ ਸੁਪਰੀਮ ਕੋਰਟ ਦਾ ਫੈਸਲਾ ਪੰਜਾਬ ਦੇ ਖਿਲਾਫ ਆਇਆ ਤਾਂ ਲੋਕ ਸਭਾ ਦੀ ਮੈਂਬਰੀ ਤੋਂ ਦਿਆਂਗਾ ਅਸਤੀਫਾ: ਅਮਰਿੰਦਰ ਸਿੰਘ
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …