ਪੈਟਰੋਲ ਦੀ ਕੀਮਤ 80 ਰੁਪਏ ਪ੍ਰਤੀ ਲੀਟਰ ਤੋਂ ਹੋਈ ਪਾਰ
ਨਵੀਂ ਦਿੱਲੀ/ਬਿਊਰੋ ਨਿਊਜ਼
ਦੇਸ਼ ਵਿੱਚ ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨੇ ਹਾਹਾਕਾਰ ਮਚਾ ਦਿੱਤੀ ਹੈ। ਅਜਿਹੇ ਵਿੱਚ ਨੀਤੀ ਆਯੋਗ ਦੇ ਵਾਈਸ ਚੇਅਰਮੈਨ ਰਾਜੀਵ ਕੁਮਾਰ ਨੇ ਸਲਾਹ ਦਿੱਤੀ ਹੈ ਕਿ ਸੂਬਾਈ ਸਰਕਾਰਾਂ ਤੇਲ ਉੱਤੇ ਟੈਕਸ ਘਟਾ ਕੇ ਖ਼ਪਤਕਾਰਾਂ ਨੂੰ ਤੇਲ ਦੀਆਂ ਵਧੀਆਂ ਕੀਮਤਾਂ ਤੋਂ ਰਾਹਤ ਦੇ ਸਕਦੀਆਂ ਹਨ।
ਦੂਜੇ ਪਾਸੇ ਕੇਂਦਰ ਸਰਕਾਰ ਪੈਟਰੋਲ-ਡੀਜ਼ਲ ਨੂੰ ਜੀਐਸਟੀ ਦੇ ਦਾਇਰੇ ਵਿੱਚ ਲਿਆਉਣ ਦੀ ਵਿਚਾਰ ਕਰ ਰਹੀ ਹੈ। ਤੇਲ ਕੰਪਨੀਆਂ ਵੱਲੋਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ 12ਵੇਂ ਦਿਨ ਵਾਧਾ ਕੀਤੇ ਜਾਣ ਕਾਰਨ ਦੇਸ਼ ਵਿੱਚ ਹਾਹਾਕਾਰ ਮਚੀ ਹੋਈ ਹੈ। ਦੇਸ਼ ਦੇ ਕਈ ਹਿੱਸਿਆਂ ਵਿੱਚ ਪੈਟਰੋਲ 80 ਰੁਪਏ ਪ੍ਰਤੀ ਲੀਟਰ ਤੋਂ ਵੀ ਵੱਧ ਕੀਮਤ ‘ਤੇ ਵਿਕ ਰਿਹਾ ਹੈ। ਇਸੇ ਤਰ੍ਹਾਂ ਡੀਜ਼ਲ ਦੀ ਕੀਮਤ ਵੀ 70 ਰੁਪਏ ਪ੍ਰਤੀ ਲੀਟਰ ਤੋਂ ਟੱਪ ਗਈ ਹੈ।
Check Also
ਸ਼ਿਮਲਾ ’ਚ ਹਲਕੀ ਬਰਫਬਾਰੀ-ਸੈਲਾਨੀ ਖੁਸ਼
ਸ਼ਿਮਲਾ ਵਿੱਚ ਹੋਈ ਸੀਜ਼ਨ ਦੀ ਦੂਜੀ ਹਲਕੀ ਬਰਫਬਾਰੀ ਸ਼ਿਮਲਾ/ਬਿਊਰੋ ਨਿਊਜ਼ ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ …