ਪੰਜ ਵਿਅਕਤੀ ਜ਼ਖ਼ਮੀ, ਪੁਲਿਸ ਨੇ ਸੁਰੱਖਿਆ ਵਧਾਈ
ਜੰਮੂ/ਬਿਊਰੋ ਨਿਊਜ਼
ਵੀਰਵਾਰ ਦੇਰ ਸ਼ਾਮ ਅੱਤਵਾਦੀਆਂ ਨੇ ਜੰਮੂ ਦੇ ਬੱਸ ਸਟੈਂਡ ਕੋਲ ਗਰਨੇਡ ਨਾਲ ਹਮਲਾ ਕਰ ਦਿੱਤਾ। ਅੱਤਵਾਦੀਆਂ ਵਲੋਂ ਪੁਲਿਸ ਪਾਰਟੀ ਨੂੰ ਨਿਸ਼ਾਨਾ ਬਣਾਇਆ ਗਿਆ ਸੀ, ਇਸ ਹਮਲੇ ਵਿੱਚ 5 ਵਿਅਕਤੀ ਜਖ਼ਮੀ ਹੋਏ ਹਨ। ਪੁਲਿਸ ਦਾ ਕਹਿਣਾ ਹੈ ਕਿ ਕੁੱਝ ਸ਼ੱਕੀ ਵਿਅਕਤੀਆਂ ਨੇ ਫਲਾਈਓਵਰ ਤੋਂ ਪੁਲਿਸ ਪਾਰਟੀ ਉੱਤੇ ਹਮਲਾ ਬੋਲਿਆ। ਹਮਲੇ ਵਿਚ ਜ਼ਖ਼ਮੀ ਹੋਏ ਵਿਅਕਤੀਆਂ ਨੂੰ ਜੀ. ਐਮ. ਸੀ. ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਅੱਤਵਾਦੀ ਹਮਲੇ ਕਾਰਨ ਬੱਸ ਸਟੈਂਡ ‘ਤੇ ਖੜ੍ਹੀਆਂ ਬੱਸਾਂ ਅਤੇ ਹੋਰ ਵਾਹਨਾਂ ਨੂੰ ਵੀ ਨੁਕਸਾਨ ਪਹੁੰਚਿਆ। ਇਸ ਦੇ ਮੱਦੇਨਜ਼ਰ ਪੁਲਿਸ ਨੇ ਸੁਰੱਖਿਆ ਹੋਰ ਵਧਾ ਦਿੱਤੀ ਹੈ।
Check Also
ਜਗਦੀਸ਼ ਸਿੰਘ ਝੀਂਡਾ ਬਣੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ
ਝੀਂਡਾ ਨੇ ਸਿੱਖ ਕੌਮ ਦੀ ਭਲਾਈ ਲਈ ਕੰਮ ਕਰਨ ਦਾ ਕੀਤਾ ਵਾਅਦਾ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ …