19 C
Toronto
Wednesday, August 12, 2026
spot_img
Homeਪੰਜਾਬਤਰਨਤਾਰਨ 'ਚ ਪੰਜ ਕਰੋੜ ਦੀ ਹੈਰੋਇਨ ਬਰਾਮਦ

ਤਰਨਤਾਰਨ ‘ਚ ਪੰਜ ਕਰੋੜ ਦੀ ਹੈਰੋਇਨ ਬਰਾਮਦ

ਤਰਨਤਾਰਨ ‘ਚ ਪੰਜ ਕਰੋੜ ਦੀ ਹੈਰੋਇਨ ਬਰਾਮਦਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਸ਼ੁਰੂ
ਤਰਨਤਾਰਨ/ਬਿਊਰੋ ਨਿਊਜ਼
ਤਰਨਤਾਰਨ ਦੇ ਸਰਹੱਦੀ ਕਸਬਾ ਭਿੱਖੀਵਿੰਡ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ ਇਕ ਕਿਲੋ ਹੈਰੋਇਨ, ਇਕ ਪਿਸਤੌਲ, ਦੋ ਮੈਗਜ਼ੀਨ ਤੇ 20 ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਪੀ. (ਡੀ.) ਤਿਲਕ ਰਾਜ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ‘ਤੇ ਕੀਤੀ ਗਈ ਛਾਪੇਮਾਰੀ ਦੌਰਾਨ ਭਿੱਖੀਵਿੰਡ ਦੇ ਪੁਲਿਸ ਮੁਖੀ ਕਸ਼ਮੀਰ ਸਿੰਘ ਤੇ ਪੁਲਿਸ ਪਾਰਟੀ ਨੇ ਜਸਕਰਨ ਸਿੰਘ ਵਾਸੀ ਤਾਰਾ ਸਿੰਘ ਕੋਲੋਂ ਇਕ ਕਿਲੋ ਹੈਰੋਇਨ, ਇਕ ਪਿਸਤੌਲ, ਦੋ ਮੈਗਜ਼ੀਨ ਤੇ 20 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਉਨ੍ਹਾਂ ਦੱਸਿਆ ਕਿ ਉਕਤ ਦੋਸ਼ੀ ਖਿਲਾਫ ਪਹਿਲਾਂ ਵੀ ਚਾਰ ਮਾਮਲੇ ਦਰਜ ਹਨ ਤੇ ਇਸ ਨੇ 18 ਕਿਲੋਂ ਹੈਰੋਇਨ ਰਾਜਸਥਾਨ ਵੀ ਭੇਜੀ ਹੈ। ਗ੍ਰਿਫਤਾਰ ਕੀਤੇ ਗਏ ਵਿਅਕਤੀ ਕੋਲੋਂ ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਕੀਮਤ ਪੰਜ ਕਰੋੜ ਰੁਪਏ ਦੱਸੀ ਜਾ ਰਹੀ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

RELATED ARTICLES
POPULAR POSTS