Breaking News
Home / ਪੰਜਾਬ / ਚੱਢਾ ਸ਼ੂਗਰ ਮਿੱਲ ਖਿਲਾਫ ਕਾਰਵਾਈ ਦਾ ਸੰਤ ਸੀਚੇਵਾਲ ਨੇ ਕੀਤਾ ਸਵਾਗਤ

ਚੱਢਾ ਸ਼ੂਗਰ ਮਿੱਲ ਖਿਲਾਫ ਕਾਰਵਾਈ ਦਾ ਸੰਤ ਸੀਚੇਵਾਲ ਨੇ ਕੀਤਾ ਸਵਾਗਤ

ਕਿਹਾ, ਸਤਲੁਜ ਦਰਿਆ ਵਿਚ ਜ਼ਹਿਰਾਂ ਘੋਲਣ ਵਾਲਿਆਂ ਖਿਲਾਫ ਵੀ ਕਾਰਵਾਈ ਹੋਵੇ
ਜਲੰਧਰ/ਬਿਊਰੋ ਨਿਊਜ਼
ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਚੱਢਾ ਸ਼ੂਗਰ ਮਿੱਲ ਨੂੰ ਪੰਜ ਕਰੋੜ ਰੁਪਏ ਦਾ ਜੁਰਮਾਨਾ ਅਤੇ ਅਪਰਾਧਿਕ ਮਾਮਲਾ ਦਰਜ ਕੀਤੇ ਜਾਣ ਦਾ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸਵਾਗਤ ਕੀਤਾ ਹੈ। ਉਨ੍ਹਾਂ ਬੋਰਡ ਦੇ ਫੈਸਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਦੇ ਪਾਣੀਆਂ ਵਿਚ ਜ਼ਹਿਰਾਂ ਘੋਲਣ ਵਾਲੀ ਕਿਸੇ ਵੀ ਧਿਰ ਨੂੰ ਬਖਸ਼ਿਆ ਨਹੀਂ ਜਾਣਾ ਚਾਹੀਦਾ, ਭਾਵੇਂ ਉਹ ਕਿੰਨੀ ਵੀ ਰਸੂਖਵਾਨ ਹੋਵੇ। ਉਨ੍ਹਾਂ ਕਿਹਾ ਕਿ ਬਿਆਸ ਦਰਿਆ ਵਿਚ ਤਾਂ ਸੀਰਾ ਘੁਲਣ ਨਾਲ ਵੱਡੀ ਪੱਧਰ ‘ਤੇ ਜਲ ਜੀਵਾਂ ਦਾ ਨੁਕਸਾਨ ਹੋਇਆ, ਜੋ ਕਿ ਬਹੁਤ ਹੀ ਦੁਖਦਾਇਕ ਹੈ। ਪਰ ਸਤਲੁਜ ਦਰਿਆ ਵਿਚ ਤਾਂ ਦਹਾਕਿਆਂ ਤੋਂ ਸ਼ਰ੍ਹੇਆਮ ਫੈਕਟਰੀਆਂ ਦਾ ਜ਼ਹਿਰੀਲਾ ਪਾਣੀ ਪਾਇਆ ਜਾ ਰਿਹਾ ਹੈ, ਜਿਹੜਾ ਮਾਲਵਾ ਖੇਤਰ ਅਤੇ ਰਾਜਸਥਾਨ ਵਿਚ ਮਨੁੱਖੀ ਜ਼ਿੰਦਗੀ ਲਈ ਘਾਤਕ ਸਾਬਤ ਹੋ ਰਿਹਾ ਹੈ। ਸਤਲੁਜ ਵਿਚ ਜ਼ਹਿਰਾਂ ਪਾਉਣ ਵਾਲਿਆਂ ਵਿਰੁੱਧ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ।

Check Also

ਲੁਧਿਆਣਾ ਤੋਂ ‘ਆਪ’ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਨੂੰ ਸ਼ਰਾਬ ਨਾਲ ਤੋਲਿਆ

ਮਜੀਠੀਆ ਬੋਲੇ : ਲੋਕਾਂ ਨੇ ਪੀਤੀ ਤੁਪਕਾ ਤੁਪਕਾ ‘ਆਪ’ ਵਾਲਿਆਂ ਨੇ ਪੀਤੀ ਬਾਟੇ ਨਾਲ ਲੁਧਿਆਣਾ/ਬਿਊਰੋ …