Breaking News
Home / ਪੰਜਾਬ / ਜੱਸੋਵਾਲ ਵਲੋਂ ਢੱਡਰੀਆਂ ਵਾਲਿਆਂ ਨੂੰ ਦਿੱਤੀ ਧਮਕੀ ਦੇ ਮਾਮਲੇ ਨੇ ਫੜੀ ਤੂਲ

ਜੱਸੋਵਾਲ ਵਲੋਂ ਢੱਡਰੀਆਂ ਵਾਲਿਆਂ ਨੂੰ ਦਿੱਤੀ ਧਮਕੀ ਦੇ ਮਾਮਲੇ ਨੇ ਫੜੀ ਤੂਲ

ਦਮਦਮੀ ਟਕਸਾਲ ਨੇ ਚਰਨਜੀਤ ਸਿੰਘ ਜੱਸੋਵਾਲ ਦੇ ਬਿਆਨ ਤੋਂ ਵੱਟਿਆ ਪਾਸਾ
ਚੰਡੀਗੜ੍ਹ/ਬਿਊਰੋ ਨਿਊਜ਼
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਚਿਤਾਵਨੀ ਮਗਰੋਂ ਦਮਦਮੀ ਟਕਸਾਲ ਨੇ ਆਪਣੇ ਮੁਖੀ ਹਰਨਾਮ ਸਿੰਘ ਖਾਲਸਾ ਦਾ ਸਬੰਧ ਚਰਨਜੀਤ ਸਿੰਘ ਜੱਸੋਵਾਲ ਦੇ ਸੋਸ਼ਲ ਮੀਡੀਆ ਉੱਤੇ ਚੱਲ ਰਹੇ ਬਿਆਨ ਨਾਲੋਂ ਤੋੜ ਲਿਆ ਹੈ। ਦਮਦਮੀ ਟਕਸਾਲ ਨੇ ਕਿਹਾ ਹੈ ਕਿ ਚਰਨਜੀਤ ਸਿੰਘ ਜੱਸੋਵਾਲ ਦੀ ਸੋਸ਼ਲ ਮੀਡੀਆ ਉੱਤੇ ਚੱਲ ਰਹੀ ਵੀਡੀਓ ਨਾਲ ਉਨ੍ਹਾਂ ਦਾ ਕੋਈ ਸਬੰਧ ਨਹੀਂ।
ਜ਼ਿਕਰਯੋਗ ਹੈ ਕਿ 20 ਮਈ ਨੂੰ ਵਾਇਰਲ ਹੋਈ ਵੀਡੀਓ ਵਿੱਚ ਦਮਦਮੀ ਟਕਸਾਲ ਦੇ ਬੁਲਾਰੇ ਚਰਨਜੀਤ ਸਿੰਘ ਜੱਸੋਵਾਲ ਨੇ ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲੇ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਮੁੱਖ ਮੰਤਰੀ ਨੇ ਜੱਸੋਵਾਲ ਦੀ ਵੀਡੀਓ ਨਾਲ ਸਬੰਧਤ ਰਿਪੋਰਟਾਂ ਦਾ ਨੋਟਿਸ ਲਿਆ ਹੈ। ਇਸ ਮਾਮਲੇ ਸਬੰਧੀ ਰਿਪੋਰਟਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਕੈਪਟਨ ਨੇ ਦਮਦਮੀ ਟਕਸਾਲ ਨੂੰ ਆਪਣੀਆਂ ਧਾਰਮਿਕ ਹੱਦਾਂ ਨਾ ਟੱਪਣ ਲਈ ਆਖਿਆ ਸੀ। ਦੂਜੇ ਪਾਸੇ ਵੀਡੀਓ ਦੇ ਜਵਾਬ ਵਿੱਚ ਰਣਜੀਤ ਸਿੰਘ ਢੱਡਰੀਆਂ ਵਾਲੇ ਨੇ ਵੀ 30 ਮਿੰਟ ਲੰਬੀ ਵੀਡੀਓ ਸੋਸ਼ਲ ਮੀਡੀਆ ਉੱਤੇ ਪਾ ਦਿੱਤੀ ਹੈ, ਜਿਸ ਵਿੱਚ ਚਿਤਾਵਨੀਆਂ ਨੂੰ ਧਾਰਮਿਕ ਗੁੰਡਾਗਰਦੀ ਕਰਾਰ ਦਿੱਤਾ ਗਿਆ ਹੈ।

Check Also

ਸੁਖਬੀਰ ਬਾਦਲ ਨੇ ਕੇਂਦਰੀ ਸਿਆਸੀ ਪਾਰਟੀਆਂ ’ਤੇ ਲਗਾਏ ਆਰੋਪ

ਕਿਹਾ : ਦਿੱਲੀ ਵਾਲੇ ਪੰਜਾਬ ’ਚ ਆਉਂਦੇ ਹਨ ਲੁੱਟਣ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ …