Breaking News
Home / ਪੰਜਾਬ / ਨਵਜੋਤ ਸਿੱਧੂ ਦੇ ਪਰਿਵਾਰ ‘ਤੇ ਕੈਪਟਨ ਸਰਕਾਰ ਮਿਹਰਬਾਨ

ਨਵਜੋਤ ਸਿੱਧੂ ਦੇ ਪਰਿਵਾਰ ‘ਤੇ ਕੈਪਟਨ ਸਰਕਾਰ ਮਿਹਰਬਾਨ

ਸਿੱਧੂ ਦੇ ਬੇਟੇ ਕਰਨ ਸਿੱਧੂ ਨੂੰ ਅਸਿਸਟੈਂਟ ਐਡਵੋਕੇਟ ਜਨਰਲ ਬਣਾਇਆ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਰਕਾਰ ਨਵਜੋਤ ਸਿੰਘ ਸਿੱਧੂ ‘ਤੇ ਮਿਹਰਬਾਨ ਹੋ ਗਈ ਹੈ, ਜਿਸ ਤਹਿਤ ਸਿੱਧੂ ਦੇ ਬੇਟੇ ਨੂੰ ਵੱਡੇ ਅਹੁਦੇ ‘ਤੇ ਤਾਇਨਾਤ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਵਲੋਂ ਐਡਵੋਕੇਟ ਜਨਰਲ ਪੰਜਾਬ ਦੇ ਦਫਤਰ ਲਈ 24 ਹੋਰ ਲਾਅ ਅਫਸਰਾਂ ਦੀ ਨਿਯੁਕਤੀ ਕੀਤੀ ਗਈ ਹੈ। ਇਨ੍ਹਾਂ ਨਿਯੁਕਤੀਆਂ ਦੌਰਾਨ ਨਵਜੋਤ ਸਿੱਧੂ ਦੇ ਬੇਟੇ ਕਰਨ ਸਿੱਧੂ ਨੂੰ ਅਸਿਸਟੈਂਟ ਐਡਵੋਕੇਟ ਜਨਰਲ ਬਣਾਇਆ ਗਿਆ ਹੈ। ਇਨ੍ਹਾਂ ਨਵੇਂ ਅਧਿਕਾਰੀਆਂ ਦੀ ਨਿਯੁਕਤੀ ਦੇ ਹੁਕਮ ਗ੍ਰਹਿ ਅਤੇ ਨਿਆਂ ਵਿਭਾਗ ਵਲੋਂ ਦਿੱਤੇ ਗਏ ਹਨ, ਜਿਸ ਤਹਿਤ 11 ਡਿਪਟੀ ਏ. ਜੀ., 13 ਅਸਿਸਟੈਂਟ ਏ. ਜੀ. ਅਤੇ 4 ਐਡੀਸ਼ਨਲ ਐਡਵੋਕੇਟ ਜਨਰਲ ਸੂਚੀ ਵਿਚ ਸ਼ਾਮਲ ਹਨ। ਇਸ ਤੋਂ ਪਹਿਲਾਂ ਕੈਪਟਨ ਸਰਕਾਰ ਨੇ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੂੰ ਪੰਜਾਬ ਵੇਅਰ ਹਾਊਸਿੰਗ ਕਾਰਪੋਰੇਸ਼ਨ ਦਾ ਚੇਅਰਪਰਸਨ ਥਾਪ ਦਿੱਤਾ ਸੀ।

Check Also

ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ

ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …