ਨਵੀਂ ਦਿੱਲੀ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ (ਲੌਂਗੋਵਾਲ) ਅਤੇ ਕਾਂਗਰਸ ਵਿੱਚ ਰਲੇਵਾਂ ਹੋ ਗਿਆ ਹੈ। ਨਵੀਂ ਦਿੱਲੀ ਵਿੱਚ ਐਤਵਾਰ ਨੂੰ ਪਾਰਟੀ ਦਫ਼ਤਰ ਵਿੱਚ ਦਲ ਦੀ ਪ੍ਰਧਾਨ ਸੁਰਜੀਤ ਕੌਰ ਬਰਨਾਲਾ ਨੇ ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਅਤੇ ਪਾਰਟੀ ਦੇ ਹੋਰਨਾਂ ਆਗੂਆਂ ਦੀ ਮੌਜੂਦਗੀ ਵਿੱਚ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਲੌਂਗੋਵਾਲ) ਦੇ ਜਨਰਲ ਸਕੱਤਰ ਗਗਨਜੀਤ ਸਿੰਘ ਬਰਨਾਲਾ, ਉਨ੍ਹਾਂ ਦੇ ਪੁੱਤਰ ਸਿਮਰਪ੍ਰਤਾਪ ਸਿੰਘ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਸਾਬਕਾ ਰਾਜਪਾਲ ਸੁਰਜੀਤ ਸਿੰਘ ਬਰਨਾਲਾ ਦੇ ਕਰੀਬ 100 ਹਮਾਇਤੀ ਹਾਜ਼ਰ ਸਨ। ਇਸ ਮੌਕੇ ਬੋਲਦਿਆਂ ਬੀਬੀ ਸੁਰਜੀਤ ਕੌਰ ਬਰਨਾਲਾ ਨੇ ਆਖਿਆ ਕਿ ”ਅਸੀਂ ਸੋਚ ਵਿਚਾਰ ਕੇ ਪਾਰਟੀ ਦਾ ਕਾਂਗਰਸ ਵਿਚ ਰਲੇਵਾਂ ਕੀਤਾ ਹੈ ਤਾਂ ਜੋ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਹੱਥਾਂ ਵਿਚ ਸੁਰੱਖਿਅਤ ਰਹੇ।”
Check Also
ਦਿੱਲੀ ਵਿਚ ਹਵਾ ਪ੍ਰਦੂਸ਼ਣ ਬੇਹੱਦ ਗੰਭੀਰ ਸਥਿਤੀ ਵਿਚ
ਵਾਤਾਵਰਣ ਮੰਤਰੀ ਨੇ ਵਾਤਾਵਰਣ ਸਬੰਧੀ ਹੁਕਮਾਂ ਨੂੰ ਸਖਤੀ ਨਾਲ ਲਾਗੂ ਕਰਨ ਦੇ ਦਿੱਤੇ ਹੁਕਮ ਦਿੱਲੀ/ਬਿਊਰੋ …