ਸੁਖਬੀਰ ਬਾਦਲ ਨੇ ਸਮਾਗਮ ‘ਚ ਕੀਤਾ ਐਲਾਨ
ਚੰਡੀਗੜ੍ਹ/ਬਿਊਰੋ ਨਿਊਜ਼
ਹਰਿਆਣਾ ਦੇ ਯਮੁਨਾਨਗਰ ਵਿਚ ਕਿਲ੍ਹਾ ਲੋਹਗੜ੍ਹ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਕਰਾਏ ਗਏ ਸਮਾਗਮ ਵਿਚ ਸੁਖਬੀਰ ਬਾਦਲ ਨੇ ਭਵਿੱਖ ਵਿਚ ਹਰਿਆਣਾ ਵਿਧਾਨ ਸਭਾ ਦੀਆਂ ਚੋਣਾਂ ਅਜ਼ਾਦ ਤੌਰ ‘ਤੇ ਲੜਨ ਦਾ ਐਲਾਨ ਕੀਤਾ। ਇਸ ਨੂੰ ਦੇਖ ਕੇ ਲੱਗਦਾ ਹੈ ਕਿ ਅਕਾਲੀ ਦਲ ਹਰਿਆਣਾ ਵਿਚ ਭਾਜਪਾ ਨੂੰ ਇਕ ਵਾਰ ਫਿਰ ਝਟਕਾ ਦੇਣ ਨੂੰ ਤਿਆਰ ਹੈ । ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦਾ ਭਾਜਪਾ ਨਾਲ ਗਠਜੋੜ ਹੈ ਪਰ ਹਰਿਆਣਾ ਵਿਚ ਚੌਟਾਲਾ ਪਰਿਵਾਰ ਨਾਲ ਸਾਂਝ ਹੋਣ ਕਾਰਨ ਭਾਜਪਾ ਨਾਲ ਦੂਰੀ ਬਣੀ ਹੋਈ ਹੈ। ਪਿਛਲੀ ਵਾਰ ਵੀ ਹਰਿਆਣਾ ਚੋਣਾਂ ਵਿਚ ਅਕਾਲੀ ਦਲ ਨੇ ਭਾਜਪਾ ਤੋਂ ਵੱਖ ਹੋ ਕੇ ਇਨੈਲੋ ਨਾਲ ਮਿਲ ਕੇ ਚੋਣਾਂ ਲੜੀਆਂ ਸਨ ਇਸਦੇ ਬਾਵਜੂਦ ਵੀ ਭਾਜਪਾ ਸੱਤਾ ਹਾਸਲ ਕਰਨ ‘ਚ ਕਾਮਯਾਬ ਰਹੀ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਪਰਵਾਸੀਆਂ ਨੂੰ ਜਾਣਬੁੱਝ ਕੇ ਅੰਮਿ੍ਰਤਸਰ ਲਿਆਉਣ ਦਾ ਲਗਾਇਆ ਆਰੋਪ
ਕਿਹਾ : ਕੇਂਦਰ ਸਰਕਾਰ ਪੰਜਾਬ ਨੂੰ ਕਰਨਾ ਚਾਹੁੰਦੀ ਹੈ ਬਦਨਾਮ ਚੰਡੀਗੜ੍ਹ/ਬਿਊਰੋ ਨਿਊਜ਼ : ਅਮਰੀਕਾ ਗੈਰਕਾਨੂੰਨੀ …