ਲਾਡੀ ਤੇ ਕੋਹਾੜ ਸਮੇਤ 12 ਉਮਦੀਵਾਰਾਂ ਦੇ ਸਿਆਸੀ ਭਵਿੱਖ ਦਾ ਫੈਸਲਾ 31 ਨੂੰ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਵਿਧਾਨ ਸਭਾ ਹਲਕਾ ਸ਼ਾਹਕੋਟ ‘ਚ ਜ਼ਿਮਨੀ ਚੋਣ ਲਈ ਅੱਜ ਵੋਟਾਂ ਪਾਈਆਂ ਗਈਆਂ। ਇਲਾਕੇ ਵਿਚ 43 ਡਿਗਰੀ ਤੋਂ ਵੱਧ ਤਾਪਮਾਨ ਹੋਣ ਦੇ ਬਾਵਜੂਦ ਲੋਕਾਂ ਨੇ ਵੋਟਾਂ ਪਾਉਣ ਵਿਚ ਵੱਡਾ ਉਤਸ਼ਾਹ ਦਿਖਾਇਆ। ਆਖਰੀ ਰਿਪੋਰਟਾਂ ਮਿਲਣ ਤੱਕ 73 ਫੀਸਦੀ ਪੋਲਿੰਗ ਹੋ ਚੁੱਕੀ ਸੀ। ਜ਼ਿਕਰਯੋਗ ਹੈ ਕਿ ਅਕਾਲੀ ਦਲ ਦੇ ਆਗੂ ਅਜੀਤ ਸਿੰਘ ਕੋਹਾੜ ਦੇ ਦੇਹਾਂਤ ਕਾਰਨ ਖਾਲੀ ਹੋਈ ਸ਼ਾਹਕੋਟ ਵਿਧਾਨ ਸਭਾ ਸੀਟ ‘ਤੇ 12 ਉਮੀਦਵਾਰਾਂ ਨੇ ਚੋਣ ਲੜੀ, ਜਿਨ੍ਹਾਂ ਵਿਚ ਮੁੱਖ ਮੁਕਾਬਲਾ ਕਾਂਗਰਸ ਦੇ ਹਰਦੇਵ ਸਿੰਘ ਲਾਡੀ ਤੇ ਅਕਾਲੀ ਦਲ ਦੇ ਨਾਇਬ ਸਿੰਘ ਕੋਹਾੜ ਵਿਚਾਲੇ ਹੈ। ਜਦੋਂ ਕਿ ਤੀਜੀ ਧਿਰ ਵਜੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਤਨ ਸਿੰਘ ਕਾਕੜ ਕਲਾਂ ਵੀ ਮੈਦਾਨ ਵਿਚ ਡਟੇ ਹੋਏ ਸਨ। ਦੋ ਹਜ਼ਾਰ ਤੋਂ ਵੱਧ ਸੁਰੱਖਿਆ ਬਲਾਂ ਤੇ 6 ਬੀਐਸਐਫ ਦੀਆਂ ਕੰਪਨੀਆਂ ਦੀ ਦੇਖ ਰੇਖ ਹੇਠ ਸਵੇਰੇ 7 ਵਜੇ ਤੋਂ ਲੈ ਕੇ ਸ਼ਾਮੀਂ 6 ਵਜੇ ਤੱਕ ਵੋਟਾਂ ਪਈਆਂ। ਬੇਸ਼ੱਕ ਕਾਂਗਰਸ ਤੇ ਅਕਾਲੀ ਦਲ ਆਪੋ ਆਪਣੀ ਜਿੱਤ ਦੇ ਦਾਅਵੇ ਕਰ ਰਹੇ ਹਨ, ਪਰ ਚੋਣ ਨਤੀਜੇ ਹੀ ਦੱਸਣਗੇ ਕਿ ਜੇਤੂ ਕੌਣ ਹੁੰਦਾ ਹੈ। ਵੋਟਾਂ ਦੀ ਗਿਣਤੀ 31 ਮਈ ਨੂੰ ਹੋਵੇਗੀ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …