Breaking News
Home / ਪੰਜਾਬ / ਭਾਜਪਾ ਨੇ ਆਮ ਆਦਮੀ ਪਾਰਟੀ ਨੂੰ ਦੱਸਿਆ ‘ਨਵੀਂ ਵਹੁਟੀ’

ਭਾਜਪਾ ਨੇ ਆਮ ਆਦਮੀ ਪਾਰਟੀ ਨੂੰ ਦੱਸਿਆ ‘ਨਵੀਂ ਵਹੁਟੀ’

8ਅੰਮ੍ਰਿਤਸਰ ‘ਚ ਅਨਿਲ ਜੋਸ਼ੀ ਨੇ ਕਿਹਾ
ਜਦੋਂ ਕਿਸੇ ਘਰ ਨਵੀਂ ਵਹੁਟੀ ਆਉਂਦੀ ਹੈ ਤਾਂ ਉਸਨੂੰ ਦੇਖਣ ਲਈ ਸਾਰੇ ਜਾਂਦੇ ਹਨ, ਪਰ ਪਤਾ ਬਾਅਦ ਵਿਚ ਹੀ ਲੱਗਦਾ ਹੈ ਕਿ ਅਸਲ ਉਹ ਕੀ ਹੈ
ਅੰਮ੍ਰਿਤਸਰ/ਬਿਊਰੋ ਨਿਊਜ਼
ਪੰਜਾਬ ਦੇ ਕੈਬਨਿਟ ਮੰਤਰੀ ਅਨਿਲ ਜੋਸ਼ੀ ਨੇ ਆਮ ਆਦਮੀ ਪਾਰਟੀ ਨੂੰ ਨਵੀਂ ਵਹੁਟੀ ਦੱਸਿਆ ਹੈ। ਉਨ੍ਹਾਂ ਕਿਹਾ ਹੈ ਕਿ ਜਦੋਂ ਕਿਸੇ ਘਰ ਵਿੱਚ ਨਵੀਂ ਵਹੁਟੀ ਆਉਂਦੀ ਹੈ ਤਾਂ ਸਾਰੇ ਲੋਕ ਉਸ ਨੂੰ ਦੇਖਣ ਲਈ ਜਾਂਦੇ ਹਨ ਪਰ ਉਸ ਨੂੰ ਮਿਲਣ-ਵਰਤਣ ਬਾਅਦ ਹੀ ਇਹ ਪਤਾ ਲੱਗਦਾ ਹੈ ਕਿ ਅਸਲ ਵਿੱਚ ਉਹ ਕੀ ਹੈ। ਜੋਸ਼ੀ ਨੇ ਕਿਹਾ ਕਿ ਇਹ ਹੀ ਹਾਲ ਆਮ ਆਦਮੀ ਪਾਰਟੀ ਦਾ ਹੈ ਤੇ ਲੋਕ ਹੁਣ ਇਸ ਪਾਰਟੀ ਦੀ ਸੱਚਾਈ ਤੋਂ ਜਾਣੂ ਹੋ ਗਏ ਹਨ ਜਿਸ ਕਰਕੇ ਹੌਲੀ-ਹੌਲੀ ਇਸ ਤੋਂ ਦੂਰ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਅਧਾਰ ਵਧ ਨਹੀਂ ਰਿਹਾ ਬਲਕਿ ਦਿਨੋਂ ਦਿਨ ਘਟ ਰਿਹਾ ਹੈ।
ਉਨ੍ਹਾਂ ਕਿਹਾ ਕਿ ਦਿੱਲੀ ਦੇ ਲੋਕ ਵੀ ਆਮ ਆਦਮੀ ਪਾਰਟੀ ਦੀ ਅਸਲੀਅਤ ਤੋਂ ਵਾਕਫ਼ ਹੋ ਗਏ ਹਨ ਕਿਉਂਕਿ ‘ਆਪ’ ਦੀ ਸਰਕਾਰ ਨੇ ਚੋਣਾਂ ਵੇਲੇ ਕੀਤੇ ਕਿਸੇ ਵੀ ਵਾਅਦੇ ਨੂੰ ਪੂਰਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਕਦੇ ਵੀ ਇਸ ਪਾਰਟੀ ਦੀਆਂ ਗੱਲਾਂ ਵਿੱਚ ਨਹੀਂ ਆਉਣਗੇ ਤੇ ਮੁੜ ਅਕਾਲੀ-ਭਾਜਪਾ ਦੀ ਸਰਕਾਰ ਬਣਾਉਣਗੇ।

Check Also

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਥਾ ਨਹੀਂ ਭੇਜੇਗੀ ਸ਼੍ਰੋਮਣੀ ਕਮੇਟੀ

ਐਸਜੀਪੀਸੀ ਦੇ ਸਕੱਤਰ ਵਲੋਂ ਦਿੱਤੀ ਗਈ ਜਾਣਕਾਰੀ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 29 ਜੂਨ ਨੂੰ ਮਨਾਈ ਜਾ ਰਹੀ ਬਰਸੀ ਮੌਕੇ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਲਹਿੰਦੇ ਪੰਜਾਬ ਨਹੀਂ ਭੇਜਿਆ ਜਾਵੇਗਾ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸਿੱਖ ਸ਼ਰਧਾਲੂਆਂ ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦਫ਼ਤਰ ਦੇ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾਏ ਸਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਹਰ ਸਾਲ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਪਾਕਿਸਤਾਨ ਵਿਖੇ ਸਿੱਖ ਸ਼ਰਧਾਲੂਆਂ ਦਾ ਜਥਾ ਭੇਜਿਆ ਜਾਂਦਾ ਹੈ, ਪ੍ਰੰਤੂ ਇਸ ਵਾਰ ਦੋਹਾਂ ਦੇਸ਼ਾਂ ਵਿਚ ਬਣੇ ਤਨਾਅ ਵਾਲੇ ਮਾਹੌਲ ਅਤੇ ਭਾਰਤ ਸਰਕਾਰ ਵੱਲੋਂ ਯਾਤਰਾ ਸਬੰਧੀ ਲਾਈਆਂ ਪਾਬੰਦੀਆਂ ਤੇ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਸ਼੍ਰੋਮਣੀ ਕਮੇਟੀ ਨੇ ਇਸ ਵਾਰ ਇਹ ਜਥਾ ਨਾ ਭੇਜਣ ਦਾ ਫੈਸਲਾ ਲਿਆ ਹੈ।