ਇਕੋ ਪਰਿਵਾਰ ਦੇ ਚਾਰ ਵਿਅਕਤੀਆਂ ਦੀ ਮੌਤ, ਤਿੰਨ ਜ਼ਖ਼ਮੀ
ਫਤਿਹਗੜ੍ਹ ਸਾਹਿਬ/ਬਿਊਰੋ ਨਿਊਜ਼
ਸਰਹਿੰਦ-ਪਟਿਆਲਾ ਸੜਕ ‘ਤੇ ਅੱਜ ਦੁਪਹਿਰੇ ਕਰੀਬ 3 ਵਜੇ ਪਿੰਡ ਰੁੜਕੀ ਨੇੜੇ ਇੱਕ ਕਾਰ ਦੇ ਬੇਕਾਬੂ ਹੋ ਕੇ ਦਰੱਖਤ ਨਾਲ ਟਰਕਾਉਣ ਕਾਰਨ ਇਕੋ ਪਰਿਵਾਰ ਦੇ ਚਾਰ ਵਿਅਕਤੀਆਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿਚ ਪਤੀ-ਪਤਨੀ ਅਤੇ ਦੋ ਬੱਚੇ ਸ਼ਾਮਲ ਹਨ। ਇਸ ਹਾਦਸੇ ਵਿਚ ਤਿੰਨ ਵਿਅਕਤੀ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਾਇਆ ਗਿਆ। ਜਾਣਕਾਰੀ ਮੁਤਾਬਕ ਇਹ ਮੰਦਭਾਗੀ ਕਾਰ ਪਟਿਆਲਾ ਤੋਂ ਲੁਧਿਆਣਾ ਜਾ ਰਹੀ ਸੀ। ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਪਾਰਟੀ ਨੇ ਮੌਕੇ ‘ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Check Also
ਪੰਜਾਬ ’ਚ ਧਰਮ ਪਰਿਵਰਤਨ ’ਤੇ ਐਸਜੀਪੀਸੀ ਨੇ ਜਤਾਈ ਚਿੰਤਾ
ਯੋਗੀ ਅੱਤਿਆਨਾਥ ਦੇ ਬਿਆਨ ਦਾ ਕੀਤਾ ਗਿਆ ਸਮਰਥਨ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ …