ਸ਼ਾਹਕੋਟ ਤੋਂ ਕਾਂਗਰਸੀ ਉਮੀਦਵਾਰ ਹਰਦੇਵ ਲਾਡੀ ਖਿਲਾਫ ਦਰਜ ਕੀਤਾ ਸੀ ਨਜਾਇਜ਼ ਮਾਈਨਿੰਗ ਦਾ ਪਰਚਾ
ਚੰਡੀਗੜ੍ਹ/ਬਿਊਰੋ ਨਿਊਜ਼
ਬਹੁ ਚਰਚਿਤ ਇੰਸਪੈਕਟਰ ਪਰਮਿੰਦਰ ਸਿੰਘ ਬਾਜਵਾ ਨੂੰ ਜ਼ਮਾਨਤ ਮਿਲ ਗਈ ਹੈ। ਹੁਣ ਇੰਸਪੈਕਟਰ ਬਾਜਵਾ ਦੇ ਪੁਲਿਸ ਹਿਰਾਸਤ ‘ਚੋਂ ਬਾਹਰ ਆਉਣ ਦਾ ਰਸਤਾ ਸਾਫ ਹੋ ਗਿਆ । ਸ਼ਾਹਕੋਟ ਜ਼ਿਮਨੀ ਚੋਣ ਦੀਆਂ ਵੋਟਾਂ ਪੈਣ ਤੋਂ ਅਗਲੇ ਦਿਨ ਹੀ ਬਾਜਵਾ ਦੇ ਭਾਗ ਖੁੱਲ੍ਹ ਗਏ। ਚੇਤੇ ਰਹੇ ਕਿ ਮਹਿਤਪੁਰ ਥਾਣੇ ਦੇ ਸਾਬਕਾ ਐਸਐਚਓ ਪਰਮਿੰਦਰ ਬਾਜਵਾ ਨੇ ਸ਼ਾਹਕੋਟ ਵਿਧਾਨ ਸਭਾ ਦੀ ਜ਼ਿਮਨੀ ਚੋਣ ਤੋਂ ਪਹਿਲਾਂ ਕਾਂਗਰਸੀ ਉਮੀਦਵਾਰ ਹਰਦੇਵ ਸਿੰਘ ਲਾਡੀ ਖਿਲਾਫ ਨਾਜਾਇਜ਼ ਮਾਈਨਿੰਗ ਸਬੰਧੀ ਮਾਮਲਾ ਦਰਜ ਕੀਤਾ ਸੀ। ਜ਼ਿਕਰਯੋਗ ਹੈ ਕਿ ਐਸ.ਐਚ.ਓ ਬਾਜਵਾ ਭੇਸ ਬਦਲ ਕੇ ਆਪਣੇ ਦੋ ਰਿਵਾਲਵਰਾਂ ਸਮੇਤ ਅਦਾਲਤ ਪਹੁੰਚ ਗਿਆ ਸੀ। ਜਿਥੇ ਉਸ ਨੇ ਅਦਾਲਤ ਵਿਚ ਆਪਣੇ ਲਈ ਸੁਰੱਖਿਆ ਦੀ ਮੰਗ ਕੀਤੀ।
ਪੁਲਿਸ ਵੱਲੋਂ ਬਾਜਵਾ ਨੂੰ ਅਨੁਸ਼ਾਸਨ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਹਿਰਾਸਤ ਵਿਚ ਲਿਆ ਗਿਆ ਸੀ। ਇਸ ਦੌਰਾਨ ਬਾਜਵਾ ਨੇ ਕਿਹਾ ਕਿ ਉਸਦੀ ਹੱਤਿਆ ਦੀ ਸਾਜਿਸ਼ ਰਚੀ ਜਾ ਰਹੀ ਹੈ, ਜਿਸ ਲਈ ਉਹ ਅਦਾਲਤ ਤੋਂ ਸੁਰੱਖਿਆ ਦੀ ਮੰਗ ਕਰਨ ਲਈ ਆਏ ਸਨ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …