ਫਾਜ਼ਿਲਕਾ ‘ਚ ਪ੍ਰਦਰਸ਼ਨ ਕਰ ਰਹੇ ਬੈਂਕ ਕਰਮਚਾਰੀ ਦੀ ਮੌਤ
ਮੁੰਬਈ/ਬਿਊਰੋ ਨਿਊਜ਼
ਦੇਸ਼ ਭਰ ਦੇ 10 ਲੱਖ ਤੋਂ ਜ਼ਿਆਦਾ ਬੈਂਕ ਕਰਮਚਾਰੀਆਂ ਨੇ ਅੱਜ ਤੋਂ ਦੋ ਦਿਨ ਦੀ ਹੜਤਾਲ ਕੀਤੀ । ਬੈਂਕ ਕਰਮਚਾਰੀਆਂ ਦਾ ਕਹਿਣਾ ਹੈ ਕਿ ਤਨਖਾਹ ਵਿਚ 2 ਫੀਸਦੀ ਦਾ ਵਾਧਾ ਕੋਈ ਮਾਅਨੇ ਨਹੀਂ ਰੱਖਦਾ। ਬੈਂਕ ਕਰਮਚਾਰੀਆਂ ਦੀ ਇਹ ਹੜਤਾਲ 30 ਅਤੇ 31 ਮਈ ਲਈ ਹੈ।
ਇਸੇ ਦੌਰਾਨ ਬੈਂਕ ਕਰਮਚਾਰੀਆਂ ਦੀ ਹੜਤਾਲ ਦੇ ਚਲਦੇ ਫ਼ਾਜ਼ਿਲਕਾ ਵਿਚ ਪੀ.ਐਨ.ਬੀ. ਬੈਂਕ ਕਰਮਚਾਰੀ ਦੀ ਪ੍ਰਦਰਸ਼ਨ ਦੌਰਾਨ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਹੜਤਾਲ ਦੇ ਦੌਰਾਨ ਫ਼ਾਜ਼ਿਲਕਾ ਦੇ ਸਮੂਹ ਬੈਂਕਾਂ ਦੇ ਕਰਮਚਾਰੀ ਸਟੇਟ ਬੈਂਕ ਦੇ ਬਾਹਰ ਇਕੱਠੇ ਹੋਏ ਸਨ ਇਸ ਦੌਰਾਨ ਮਾਇਕ ‘ਤੇ ਨਾਅਰੇ ਲਗਾ ਰਹੇ ਪ੍ਰਦੀਪ ਧੂਰਿਆ ਸੜਕ ‘ਤੇ ਡਿਗ ਗਏ ਅਤੇ ਉਨ੍ਹਾਂ ਨੂੰ ਇਕ ਪ੍ਰਾਈਵੇਟ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਪ੍ਰਦੀਪ ਧੂਰਿਆ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ।
Check Also
ਸੁਪਰੀਮ ਕੋਰਟ ਨੇ ਨਵੇਂ ਵਕਫ ਕਾਨੂੰਨ ਤਹਿਤ ਨਿਯੁਕਤੀਆਂ ’ਤੇ ਲਗਾਈ ਰੋਕ
ਕੋਰਟ ਨੇ ਕੇਂਦਰ ਸਰਕਾਰ ਨੂੰ ਜਵਾਬ ਦਾਖਲ ਕਰਨ ਲਈ ਦਿੱਤੇ 7 ਦਿਨ ਨਵੀਂ ਦਿੱਲੀ/ਬਿਊਰੋ ਨਿਊਜ਼ …