ਕੜਾਕੇ ਦੀ ਧੁੱਪ ਕਾਰਨ ਚਾਰ ਵਰਕਰਾਂ ਹੋਈਆਂ ਬੇਹੋਸ਼
ਚੰਡੀਗੜ੍ਹ/ਬਿਊਰੋ ਨਿਊਜ਼
ਆਂਗਣਵਾੜੀ ਵਰਕਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਸ਼ੁਰੂ ਕੀਤਾ ਪੈਦਲ ਰੋਸ ਮਾਰਚ ਅੱਜ ਮੁਹਾਲੀ-ਚੰਡੀਗੜ੍ਹ ਬੈਰੀਅਰ ‘ਤੇ ਪਹੁੰਚਿਆ। ਇਸ ਰੋਸ ਮਾਰਚ ਨੂੰ ਪੁਲਿਸ ਨੇ ਬੈਰੀਅਰ ‘ਤੇ ਹੀ ਰੋਕ ਲਿਆ। ਇਸ ਮੌਕੇ ਆਂਗਣਵਾੜੀ ਵਰਕਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਕੈਪਟਨ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਰੋਸ ਮਾਰਚ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਆਂਗਣਵਾੜੀ ਵਰਕਰ ਸ਼ਾਮਲ ਸਨ। ਅੱਤ ਦੀ ਗਰਮੀ ਵਿਚ ਜਦੋਂ ਆਂਗਣਵਾੜੀ ਵਰਕਰਾਂ ਪ੍ਰਦਰਸ਼ਨ ਕਰ ਰਹੀਆਂ ਸਨ ਤਾਂ ਚਾਰ ਵਰਕਰਾਂ ਬੇਹੋਸ਼ ਹੋ ਗਈਆਂ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ।
Home / ਪੰਜਾਬ / ਆਂਗਣਵਾੜੀ ਵਰਕਰਾਂ ਨੇ ਆਪਣੀਆਂ ਮੰਗਾਂ ਸਬੰਧੀ ਮੁਹਾਲੀ-ਚੰਡੀਗੜ੍ਹ ਬੈਰੀਅਰ ‘ਤੇ ਕੀਤਾ ਜ਼ਬਰਦਸਤ ਰੋਸ ਪ੍ਰਦਰਸ਼ਨ
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …