ਦੋ ਸਾਲ ਪਹਿਲਾਂ ਅਨੀਤਾ ਦਾ ਹੋਇਆ ਵਿਆਹ
ਨਵਾਂਸ਼ਹਿਰ/ਬਿਊਰੋ ਨਿਊਜ਼
ਜ਼ਿਲ੍ਹਾ ਨਵਾਂਸ਼ਹਿਰ ਦੀ ਤਹਿਸੀਲ ਬਲਾਚੌਰ ਦੇ ਨਜ਼ਦੀਕੀ ਪਿੰਡ ਠਠਿਆਲਾ ਬੇਟ ਵਿਚ ਸਹੁਰੇ ਨੇ ਆਪਣੀ ਨੂੰਹ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕ ਅਨੀਤਾ ਦਾ ਵਿਆਹ ਕਮਲ ਰਾਣਾ ਨਾਲ ਦੋ ਸਾਲ ਪਹਿਲਾਂ ਹੋਇਆ ਸੀ। ਮ੍ਰਿਤਕ ਦਾ ਪਤੀ 9 ਮਹੀਨੇ ਪਹਿਲਾਂ ਵਿਦੇਸ਼ ਚਲਾ ਗਿਆ ਸੀ। ਲੰਘੀ ਰਾਤ ਅਨੀਤਾ ਦਾ ਆਪਣੇ ਸਹੁਰੇ ਰਤਨ ਸਿੰਘ ਨਾਲ ਕਿਸੇ ਗੱਲ ਨੂੰ ਲੈ ਕੇ ਤਕਰਾਰ ਹੋ ਗਿਆ। ਇਸ ਦੌਰਾਨ ਸਹੁਰੇ ਰਤਨ ਸਿੰਘ ਨੇ ਆਪਣੀ ਲਾਇਸੈਂਸੀ ਰਾਈਫਲ ਨਾਲ ਅਨੀਤਾ ‘ਤੇ ਗੋਲੀਆਂ ਚਲਾ ਦਿੱਤੀਆਂ। ਇਕ ਗੋਲੀ ਅਨੀਤਾ ਦੇ ਮੂੰਹ ਅਤੇ ਦੂਜੀ ਛਾਤੀ ਵਿਚ ਲੱਗੀ ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
Check Also
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 8300 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ
ਵਿਕਾਸ ਪ੍ਰੋਜੈਕਟਾਂ ਲਈ ਤਾਮਿਲਨਾਡੂ ਵਾਸੀਆਂ ਨੂੰ ਦਿੱਤੀ ਵਧਾਈ ਰਾਮੇਸ਼ਵਰਮ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ …