ਅੰਮ੍ਰਿਤਸਰ/ਬਿਊਰੋ ਨਿਊਜ਼
ਹੁਣ ਮੋਬਾਈਲ ਐਪ ਰਾਹੀਂ ਵੀ ਗੁਰਬਾਣੀ ਦਾ ਸਰਵਣ ਕੀਤਾ ਜਾ ਸਕੇਗਾ। ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਣ ਲਈ ਮੋਬਾਇਲ ਐਪ ਸ਼ੁਰੂ ਕਰਨ ਦੀ ਤਿਆਰੀ ਕੀਤੀ ਹੈ। ਇਸ ਤੋਂ ਪਹਿਲਾਂ ਵੈੱਬਸਾਈਟ ਦੀ ਮਦਦ ਨਾਲ ਸੰਗਤਾਂ ਨੂੰ ਗੁਰਬਾਣੀ ਨਾਲ ਜੁੜਣ ਦੀ ਸਹੂਲਤ ਦਿੱਤੀ ਜਾ ਰਹੀ ਹੈ।
ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਅਜੋਕਾ ਸਮਾਂ ਟੈਕਨਾਲੋਜੀ ਦਾ ਹੈ ਇਸ ਲਈ ਸਮੇਂ ਦਾ ਹਾਣੀ ਬਣਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਮੋਬਾਇਲ ਐਪ ਜ਼ਰੀਏ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨ ਦਾ ਉਪਰਾਲਾ ਕੀਤਾ ਜਾਵੇਗਾ। ਸ਼੍ਰੋਮਣੀ ਕਮੇਟੀ ਵੱਲੋਂ ਮੋਬਾਇਲ ਐਪ ਰਾਹੀਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਣ ਦਾ ਫੈਸਲਾ ਕੀਤਾ ਗਿਆ ਹੈ ਤੇ ਇਹ ਕਾਰਜ ਜਲਦ ਹੀ ਕਰ ਲਿਆ ਜਾਵੇਗਾ। ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੀ ਵੈੱਬਸਾਈਟ ‘ਤੇ ਲਾਈਵ ਕੀਰਤਨ ਦੇ ਨਾਲ-ਨਾਲ ਗੁਰਬਾਣੀ ਲਿਖਤ ਰੂਪ ਵਿੱਚ ਪੰਜਾਬੀ ਅਤੇ ਅੰਗਰੇਜ਼ੀ ਵਿਚ ਵਿਆਖਿਆ ਸਮੇਤ ਸੰਗਤਾਂ ਨੂੰ ਦਿਖਾਈ ਜਾ ਰਹੀ ਹੈ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …