Breaking News
Home / ਪੰਜਾਬ / ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਬਾਰੇ ਕੈਪਟਨ ਅਮਰਿੰਦਰ ਨੂੰ ਪ੍ਰਧਾਨ ਮੰਤਰੀ ਮੋਦੀ ‘ਤੇ ਆਇਆ ਗੁੱਸਾ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਬਾਰੇ ਕੈਪਟਨ ਅਮਰਿੰਦਰ ਨੂੰ ਪ੍ਰਧਾਨ ਮੰਤਰੀ ਮੋਦੀ ‘ਤੇ ਆਇਆ ਗੁੱਸਾ

ਕਿਹਾ, ਪ੍ਰਤੀ ਲੀਟਰ ਇਕ-ਇਕ ਪੈਸਾ ਕਟੌਤੀ ਲੋਕਾਂ ਨਾਲ ਕੋਝਾ ਮਜ਼ਾਕ
ਚੰਡੀਗੜ੍ਹ/ਬਿਊਰੋ ਨਿਊਜ਼
ਦੇਸ਼ ਵਿਚ ਅਸਮਾਨ ਨੂੰ ਛੂਹ ਰਹੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਕਾਰਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਗੁੱਸਾ ਆ ਗਿਆ। ਕੈਪਟਨ ਅਮਰਿੰਦਰ ਨੇ ਕੇਂਦਰ ਸਰਕਾਰ ਵੱਲੋਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਪ੍ਰਤੀ ਲਿਟਰ ਇੱਕ-ਇੱਕ ਪੈਸਾ ਕਟੌਤੀ ਕੀਤੇ ਜਾਣ ਨੂੰ ਲੋਕਾਂ ਨਾਲ ਕੋਝਾ ਮਜ਼ਾਕ ਦੱਸਿਆ। ਇਸ ਤੋਂ ਪਹਿਲਾਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕ੍ਰਮਵਾਰ 60 ਪੈਸੇ ਤੇ 56 ਪੈਸੇ ਘਟਾਉਣ ਬਾਰੇ ਦਾਅਵੇ ਕੀਤੇ ਜਾ ਰਹੇ ਸਨ। ਕੈਪਟਨ ਨੇ ਕਿਹਾ ਕਿ ਮੋਦੀ ਸਰਕਾਰ ਵਲੋਂ ਦੇਸ਼ ਦੇ ਲੋਕਾਂ ਦਾ ਮਜ਼ਾਕ ਉਡਾਇਆ ਜਾ ਰਿਹਾ ਹੈ। ਉਧਰ ਪੰਜਾਬ ਵਿਚ ਕਿਸਾਨਾਂ ਨੇ ਵੀ ਤੇਲ ਦੀਆਂ ਵਧੀਆਂ ਕੀਮਤਾਂ ਖਿਲਾਫ ਇਕ ਜੂਨ ਤੋਂ ਲੈ ਕੇ 10 ਜੂਨ ਤੱਕ ਪ੍ਰਦਰਸ਼ਨ ਕਰਨ ਚਿਤਾਵਨੀ ਦਿੱਤੀ ਹੈ। ਇਸ ਤੋਂ ਪਹਿਲਾਂ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਨੂੰ ਨਿਸ਼ਾਨੇ ‘ਤੇ ਲਿਆ ਸੀ।

Check Also

ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਲ 2024-25 ਲਈ ਬਜਟ ਕੀਤਾ ਗਿਆ ਪੇਸ਼

ਬਜਟ ਇਜਲਾਸ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਵੀ ਗੂੰਜਿਆ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ …