ਪੁਲਿਸ ਨੇ ਸੌ ਤੋਂ ਜ਼ਿਆਦਾ ਪਾਰਟੀ ਕਾਰਕੁੰਨ ਹਿਰਾਸਤ ‘ਚ ਲਏ
ਚੰਡੀਗੜ੍ਹ/ਬਿਊਰੋ ਨਿਊਜ਼
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਦਰਿਆਵਾਂ ਦਾ ਦੂਸ਼ਿਤ ਪਾਣੀ ਦੇਣ ਪੁੱਜੇ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੂੰ ਚੰਡੀਗੜ੍ਹ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ। ਆਮ ਆਦਮੀ ਪਾਰਟੀ ਵਲੋਂ ਇਹ ਰੋਸ ਪ੍ਰਦਰਸ਼ਨ ਪੰਜਾਬ ਦੇ ਪਾਣੀਆਂ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਕੀਤਾ ਗਿਆ ਸੀ। ਇਹ ਪ੍ਰਦਰਸ਼ਨ ਪਾਰਟੀ ਦੇ ਉਪ ਪ੍ਰਧਾਨ ਡਾਕਟਰ ਬਲਬੀਰ ਸਿੰਘ ਦੀ ਅਗਵਾਈ ਹੇਠ ਕੀਤਾ ਗਿਆ ਪਰ ਭਗਵੰਤ ਮਾਨ, ਸੁਖਪਾਲ ਖਹਿਰਾ ਤੇ ਹੋਰ ਸੀਨੀਅਰ ਲੀਡਰ ਧਰਨੇ ਵਿੱਚ ਨਹੀਂ ਪੁੱਜੇ।
‘ਆਪ’ ਆਗੂ ਅਤੇ ਵਰਕਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ਵੱਲ ਜਾਣ ਦੀ ਕੋਸ਼ਿਸ਼ ਕਰ ਰਹੇ ਸਨ। ਸੈਕਟਰ ਚਾਰ ਸਥਿਤ ਅੰਦਰਲੇ ਹੋਸਟਲ ਦੇ ਮੁੱਖ ਗੇਟ ਤੋਂ ਹੀ ਚੰਡੀਗੜ੍ਹ ਪੁਲਿਸ ਨੇ ਉਨ੍ਹਾਂ ਨੂੰ ਰੋਕ ਲਿਆ । ਜਦੋਂ ਪਾਰਟੀ ਵਰਕਰਾਂ ਨੇ ਬੈਰੀਕੇਟ ਤੋੜਨ ਦੀ ਕੋਸ਼ਿਸ਼ ਕੀਤੀ ਤਾਂ ਚੰਡੀਗੜ੍ਹ ਪੁਲਿਸ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ । ‘ਆਪ’ ਦੇ ਯੂਥ ਵਿੰਗ ਦੇ ਆਗੂਆਂ ਨੇ ਦੋਸ਼ ਲਗਾਇਆ ਕਿ ਚੰਡੀਗੜ੍ਹ ਪੁਲਿਸ ਲੋਕਤੰਤਰ ਵਿਰੋਧੀ ਹੈ।
Home / ਪੰਜਾਬ / ਕੈਪਟਨ ਅਮਰਿੰਦਰ ਨੂੰ ਚੰਡੀਗੜ੍ਹ ‘ਚ ਦਰਿਆਵਾਂ ਦਾ ਦੂਸ਼ਿਤ ਪਾਣੀ ਦੇਣ ਪਹੁੰਚੇ ਆਮ ਆਦਮੀ ਪਾਰਟੀ ਦੇ ਆਗੂ ਤੇ ਵਰਕਰ
Check Also
ਕਾਂਗਰਸ ਖਿਲਾਫ ਆਮ ਆਦਮੀ ਪਾਰਟੀ ਦਾ ਰੋਸ ਪ੍ਰਦਰਸ਼ਨ
‘ਆਪ’ ਵੱਲੋਂ ਮੁਹਾਲੀ ਵਿੱਚ ਧਰਨਾ ਮੁਹਾਲੀ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ …